ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ, ਕਈ ਵੱਡੇ ਫ਼ੈਸਲਿਆਂ ਦਾ ਐਲਾਨ
- ਪੰਜਾਬ
- (Asia/Kolkata)
ਅੱਜ ਅੰਮ੍ਰਿਤਸਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦਫ਼ਤਰ ਵਿਖੇ ਪੰਜ ਸਿੰਘ ਸਾਹਿਬਾਨ ਦੀ ਇੱਕ ਮਹੱਤਵਪੂਰਨ ਮੀਟਿੰਗ ਹੋਈ। ਮੀਟਿੰਗ ਦੀ ਅਗਵਾਈ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ। ਸਿੱਖ ਧਰਮ ਅਤੇ ਸੰਗਤ ਨਾਲ ਸਬੰਧਤ ਮਹੱਤਵਪੂਰਨ ਧਾਰਮਿਕ ਅਤੇ ਪ੍ਰਬੰਧਕੀ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾ ਰਹੀ ਹੈ।
ਮੀਟਿੰਗ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਿੰਦਰ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਗਿਆਨੀ ਮੰਗਲ ਸਿੰਘ ਵੀ ਸ਼ਾਮਲ ਸਨ।
ਮੀਟਿੰਗ ਵਿੱਚ ਵੱਡੇ ਫੈਸਲੇ ਲਏ ਗਏ ਹਨ। ਪੰਜ ਸਿੰਘ ਸਹਿਬਾਨ ਨੇ ਵਿਰਸਾ ਸਿੰਘ ਵਲਟੋਹਾ ਨੂੰ ਤਨਖਾਹ ਲਗਾਈ ਹੈ। ਵਲਟੋਹਾ ਨੂੰ ਇੱਕ ਘੰਟਾ ਸੰਗਤਾਂ ਦੇ ਜੋੜੇ ਸਾਫ ਕਰਨ ਤੇ 3 ਤਿੰਨ ਦਰਬਾਰ ਸਾਹਿਬ ਵਿਖੇ ਜੂਠੇ ਭਾਂਡੇ ਮਾਂਜਣ ਦੀ ਸੇਵਾ ਲਗਾਈ ਗਈ ਹੈ।

ਇਸ ਤੋਂ ਇਲਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ VC ਕਰਮਜੀਤ ਸਿੰਘ ਨੂੰ ਵੀ ਤਨਖਾਹ ਲੱਗੀ ਹੈ।
Leave a Reply