Daily Suraj

ਪੰਜਾਬੀ

ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

02 Mar, 2026 04:28 PM

ਧੂਰੀ ਵਾਸੀਆਂ ਦੀ ਹਰੇਕ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਹੋਵੇਗਾ ਨਿਪਟਾਰਾ : ਓ.ਐਸ.ਡੀ. ਸੁਖਵੀਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਰੇਕ ਮਾਮਲੇ ਦਾ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਬਿਨਾਂ ਵਜ੍ਹਾ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਈਆਂ ਅਰਜ਼ੀਆਂ ‘ਤੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਸ੍ਰੀ ਸੁਖਵੀਰ ਸਿੰਘ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਤੱਕ ਸਰਕਾਰੀ ਸੇਵਾਵਾਂ ਦੀ ਪਹੁੰਚ ਨੂੰ ਹੋਰ ਮਜ਼ਬੂਤ ਕਰਨਾ ਅਤੇ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਬਣਾਉਣਾ ਹੈ, ਤਾਂ ਜੋ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋ ਸਕੇ। ਇਸ ਮੌਕੇ ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ ਸ੍ਰੀ ਸੰਦੀਪ ਸਿੰਘ ਗਾੜ੍ਹਾ, ਮੁੱਖ ਮੰਤਰੀ ਫੀਲਡ ਅਫ਼ਸਰ ਸ੍ਰੀ ਅਰਵਿੰਦ ਕੁਮਾਰ, ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਅਤੇ ਸ੍ਰੀ ਰਮਨਦੀਪ ਸਿੰਘ ਵੀ ਮੌਜੂਦ ਸਨ।

Posted By: Daily Suraj Bureau

Latest News