Daily Suraj

ਪੰਜਾਬੀ

ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਯਾਦ ਵਿਚ ਲੰਗਰ ਲਗਾਇਆ

26 Dec, 2024 05:30 AM

ਬਲਾਚੌਰ : ਬਲਾਚੌਰ-ਰੋਪੜ ਮੁੱਖ ਮਾਰਗ ਤੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਚਨੇ ਪੁਰੀ ਦਾ ਲੰਗਰ ਅਤੁੱਟ ਵਰਤਾਇਆ ਗਿਆ। ਸਿਮਰਨ ਸਹਿਜਪਾਲ ਨੇ ਮਾਤਾ ਗੁਜਰ ਕੌਰ ਜੀ, ਚਾਰ ਸਾਹਿਬਜ਼ਾਦਿਆਂ ਅਤੇ ਹੋਰ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਧਰਮ ਦੀ ਇੱਜ਼ਤ ਨੂੰ ਕਾਇਮ ਰੱਖਣ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਜਦੋਂ ਕਿ ਸਾਨੂੰ ਉਨ੍ਹਾਂ ਦੇ ਹੌਂਸਲੇ ਨੂੰ ਸਲਾਮ ਕਰਨਾ ਚਾਹੀਦਾ ਹੈ। ਇਸ ਮੌਕੇ ਬਾਬਾ ਦਲਜੀਤ ਸਿੰਘ ਸ਼ਿਕਾਗੋ ਨਿਵਾਸੀ, ਤਰਨਜੋਤ ਸਿੰਘ, ਮਨਜੋਤ ਕੌਰ, ਗੁਰ ਮਿਹਰ ਕੌਰ, ਹਰਦੀਪ ਸਿੰਘ, ਪਰਮਜੀਤ ਸਿੰਘ, ਅੰਮ੍ਰਿਤ ਪਾਲ ਸਿੰਘ, ਅਮਨਦੀਪ ਕੌਰ, ਅਭੈ ਸ਼ਰਮਾ, ਸੂਰਜ, ਅਕਸ਼ੈ ਆਦਿ ਹਾਜ਼ਰ ਸਨ।

Posted By: Daily Suraj Bureau

Latest News