Daily Suraj

ਪੰਜਾਬੀ

ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੇ ਆਸਾਰ, ਮੌਸਮ ਵਿਭਾਗ ਦੀ ਜਾਣਕਾਰੀ

23 Mar, 2026 10:43 AM

ਲਗਾਤਾਰ ਦੋ ਦਿਨਾਂ ਤੱਕ ਖੁਸ਼ਕ ਮੌਸਮ ਰਹਿਣ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 2.1 ਡਿਗਰੀ ਸੈਲਸੀਅਸ ਦਾ ਇਜ਼ਾਫਾ ਹੋਇਆ ਹੈ, ਜਿਸ ਨਾਲ ਹੁਣ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਭਾਗ ਅਨੁਸਾਰ 23 ਮਾਰਚ ਨੂੰ ਸੂਬੇ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਵਿਭਾਗ ਵੱਲੋਂ ਕੋਈ ਵਿਸ਼ੇਸ਼ ਮੌਸਮ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੇ ਆਸਾਰ ਹਨ, ਉਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਸ਼ਾਮਲ ਹਨ। ਇਨ੍ਹਾਂ ਇਲਾਕਿਆਂ ਵਿੱਚ ਖਿੰਡ-ਪੁੰਡ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ 24 ਮਾਰਚ ਨੂੰ ਮੌਸਮ ਦੇ ਪੂਰੀ ਤਰ੍ਹਾਂ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 25 ਅਤੇ 26 ਮਾਰਚ ਨੂੰ ਇੱਕ ਵਾਰ ਫਿਰ ਮੌਸਮ ਵਿੱਚ ਤਬਦੀਲੀ ਦੇ ਸੰਕੇਤ ਹਨ। ਇਸ ਦੌਰਾਨ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

Posted By: Daily Suraj Bureau

Latest News