ਮਾਊਟ ਲਿਟਰਾ ਜੀ ਸਕੂਲ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਅਬੈਕਸ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀ ਕੀਤੇ ਸਨਮਾਨਿਤ
- ਪੰਜਾਬ
- 13 Feb,2025

ਰਾਮਪੁਰਾ ਫੂਲ : ਮਾਊਟ ਲਿਟਰਾ ਜੀ ਸਕੂਲ ਰਾਮਪੁਰਾ ਫੂਲ ਵੱਲੋ ਨੈਸ਼ਨਲ ਅਤੇ ਇੰਟਰਨੈਸ਼ਨਲ ਅਬੈਕਸ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਸਕੂਲ ਦੇ ਵਿਦਿਆਰਥੀਆਂ ਨੂੰ ਇਕ ਵਿਸ਼ੇਸ਼ ਸਮਾਗਮ ਵਿਚ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਗੀਤਾ ਪਿਲੇ ਨੇ ਦੱਸਿਆ ਕਿ ਚੈਂਪੀਅਨ ਨੈਸ਼ਨਲ ਅਬੈਕਸ ਮੁਕਾਬਲੇ ਵਿਚ ਦੇਸ਼ ਭਰ ਦੇ 16 ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਮਾਊਟ ਲਿਟਰਾ ਜੀ ਸਕੂਲ ਤੋਂ ਇਸ ਮੁਕਾਬਲੇ ਵਿਚ 46 ਵਿਦਿਆਰਥੀਆਂ ਨੇ ਹਿੱਸਾ ਲਿਆ ਸੀ, ਜਿਸ ਵਿਚ ਅੱਠਵੀਂ ਕਲਾਸ ਦੀ ਵਿਦਿਆਰਥਣ ਨਵਿਆ ਗਰਗ ਪੁੱਤਰੀ ਰਾਕੇਸ਼ ਕੁਮਾਰ ਨੇ ਰਾਸ਼ਟਰੀ ਪੱਧਰ ’ਤੇ ਪਹਿਲਾਂ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਹਿਆਨ ਗੋਇਲ ਅਤੇ ਨਮਿਕਾ ਨੇ 100 ਫ਼ੀਸਦੀ ਨੰਬਰ ਹਾਸਲ ਕਰ ਕੇ ਵਿਸ਼ੇ•ਸ਼ ਟਰਾਫੀ ਪ੍ਰਾਪਤ ਕੀਤੀ। ਇੰਟਰਨੈਸ਼ਨਲ ਅਬੈਕਸ ਮੁਕਾਬਲੇ ਵਿਚ 31 ਦੇਸ਼ਾਂ ਦੇ 27 ਹਜ਼ਾਰ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਇਸ ਮੁਕਾਬਲੇ ਵਿਚ ਮਾਊਟ ਲਿਟਰਾ ਜੀ ਸਕੂਲ ਦੇ 40 ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਵਿਦਿਆਰਥੀ ਕੇਸ਼ਵ ਗਰਗ, ਹਿਆਨ ਗੋਇਲ, ਕਾਸ਼ਿਕਾ ਗਰਗ, ਨਮਿਕਾ ਅਤੇ ਲਿਪਸੀ ਨੇ 100 ਫ਼ੀਸਦੀ ਨੰਬਰ ਪ੍ਰਾਪਤ ਕਰਕੇ ਵਿਸ਼ੇਸ ਇਨਾਮ ਜਿੱਤੇ। ਸ਼ਾਰਪ ਬ੍ਰੇਨਸ ਏਜੂਕੇਸ਼ਨ ਦੇ ਡਾਇਰੈਕਟਰ ਰੰਜੀਵ ਗੋਇਲ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਅਬੈਕਸ ਸਿੱਖਿਆ ਸਬੰਧੀ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਇਸ ਵਿਧੀ ਨਾਲ ਬੱਚਿਆਂ ਦਾ ਮੈਥ ਫੋਬੀਆ ਦੂਰ ਹੁੰਦਾ ਹੈ ਅਤੇ ਨਾਲ ਹੀ ਉਨ੍ਹਾਂ ਦਾ ਦਿਮਾਗੀ ਵਿਕਾਸ ਵੀ ਹੁੰਦਾ ਹੈ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗਗਨ ਬਾਂਸਲ ਨੇ ਅਬੈਕਸ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਮੌਜੂਦਾ ਮੁਕਾਬਲੇ ਦੇ ਯੁੱਗ ਵਿਚ ਵੱਡੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਕਾਮਯਾਬੀ ਦੇ ਲਈ ਅਬੈਕਸ ਸਿੱਖਿਆ ਦਾ ਅਹਿਮ ਰੋਲ ਹੈ । ਉਨ੍ਹਾਂ ਇਨਾਮ ਜਿੱਤਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸ਼ਾਰਪ ਬ੍ਰੇਨਸ ਸੰਸਥਾ ਵੱਲੋ ਲੰਬੇ ਸਮੇਂ ਤੋ ਵਿਦਿਆਰਥੀਆਂ ਦੀ ਤਰੱਕੀ ਲਈ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ । ਇਸ ਮੌਕੇ ਹੋਰਾਂ ਤੋ ਇਲਾਵਾ ਸ਼ਾਰਪ ਬ੍ਰੇਨਸ ਏਜੂਕੇਸ਼ਨ ਦੇ ਮੈਡਮ ਪੂਜਾ ਗੋਇਲ ਅਤੇ ਰੇਖਾ ਸਿੰਘ ਵੀ ਹਾਜ਼ਰ ਸਨ ।
Posted By:

Leave a Reply