ਆਮ ਚੋਣਾਂ ਤੋਂ ਪਹਿਲਾਂ ਇਕ ਹੋਰ ਵਿਅਕਤੀ ਦੀ ਹੱਤਿਆ, ਇਲਾਕੇ ’ਚ ਤਣਾਅ

ਆਮ ਚੋਣਾਂ ਤੋਂ ਪਹਿਲਾਂ ਇਕ ਹੋਰ ਵਿਅਕਤੀ ਦੀ ਹੱਤਿਆ, ਇਲਾਕੇ ’ਚ ਤਣਾਅ

ਦੁਕਾਨ ਅੰਦਰ ਖੂਨ ਨਾਲ ਲੱਥਪੱਥ ਮਿਲੀ ਲਾਸ਼ ਨਵੀ ਦਿੱਲੀ, – ਬੰਗਲਾਦੇਸ਼ ਦੇ ਮੈਮਨਸਿੰਘ ਜ਼ਿਲ੍ਹੇ ਵਿੱਚ ਇੱਕ ਹਿੰਦੂ ਕਾਰੋਬਾਰੀ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਗਈ। ਇਹ ਵਾਰਦਾਤ ਰਾਤ ਕਰੀਬ 11 ਵਜੇ ਹੋਈ। ਮ੍ਰਿਤਕ ਦੀ ਪਛਾਣ 62 ਸਾਲਾ ਸੁਸੈਨ ਚੰਦਰ ਸਰਕਾਰ ਵਜੋਂ ਹੋਈ ਹੈ। ਸਥਾਨਕ ਥਾਣਾ ਮੁਖੀ ਮੁਹੰਮਦ ਫਿਰੋਜ਼ ਹੁਸੈਨ ਮੁਤਾਬਕ, ਅਣਪਛਾਤੇ ਹਮਲਾਵਰਾਂ ਨੇ ਦੁਕਾਨ ਦੇ ਅੰਦਰ ਸੁਸੈਨ ਸਰਕਾਰ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ। ਉਨ੍ਹਾਂ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ। ਹਮਲਾਵਰ ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਦੁਕਾਨ ਦੇ ਅੰਦਰ ਹੀ ਛੱਡ ਗਏ ਅਤੇ ਸ਼ਟਰ ਬੰਦ ਕਰਕੇ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਅਨੁਸਾਰ, ਦੇਰ ਰਾਤ ਤੱਕ ਘਰ ਨਾ ਪਰਤਣ ‘ਤੇ ਪਰਿਵਾਰਕ ਮੈਂਬਰ ਉਨ੍ਹਾਂ ਦੀ ਭਾਲ ਕਰਦੇ ਹੋਏ ਦੁਕਾਨ ‘ਤੇ ਪਹੁੰਚੇ। ਸ਼ਟਰ ਖੋਲ੍ਹਣ ‘ਤੇ ਸੁਸੈਨ ਸਰਕਾਰ ਖੂਨ ਨਾਲ ਲੱਥਪੱਥ ਹਾਲਤ ਵਿੱਚ ਮਿਲੇ। ਉਨ੍ਹਾਂ ਨੂੰ ਤੁਰੰਤ ਮੈਮਨਸਿੰਘ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਸੁਸੈਨ ਚੌਲਾਂ ਦਾ ਕਾਰੋਬਾਰ ਕਰਦੇ ਸਨ। ਹਮਲਾਵਰ ਘਟਨਾ ਤੋਂ ਬਾਅਦ ਦੁਕਾਨ ਚੋ ਨਗਦੀ ਵੀ ਲੁੱਟ ਕੇ ਲੈ ਗਏ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਮੈਮਨਸਿੰਘ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ ਹੈ। ਸਟੇਸ਼ਨ ਹਾਊਸ ਅਫਸਰ ਨੇ ਕਿਹਾ ਕਿ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਜਾਂਚ ਜਾਰੀ ਹੈ।