Sonia Gandhi ਦੀ ਸਿਹਤ ਵਿੱਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ
ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਨੂੰ 5 ਜਨਵਰੀ, 2026 ਨੂੰ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਸਰ ਗੰਗਾ ਰਾਮ ਹਸਪਤਾਲ ਦੇ ਚੇਅਰਮੈਨ ਡਾ. ਅਜੇ ਸਵਰੂਪ ਨੇ ਕਿਹਾ ਕਿ ਸੋਨੀਆ ਨੇ ਇਲਾਜ ਪ੍ਰਤੀ ਚੰਗਾ ਹੁੰਗਾਰਾ ਦਿੱਤਾ ਅਤੇ ਉਨ੍ਹਾਂ ਦੀ ਸਿਹਤ ‘ਚ ਕਾਫੀ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੂੰ ਸ਼ਾਮ 5 ਵਜੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਅਤੇ ਘਰ ਵਿੱਚ ਹੀ ਇਲਾਜ ਜਾਰੀ ਰੱਖਣ ਦੀ ਸਲਾਹ ਦਿੱਤੀ ਗਈ। ਸੋਨੀਆ ਗਾਂਧੀ ਨੂੰ 5 ਜਨਵਰੀ ਨੂੰ ਰਾਤ 10 ਵਜੇ ਦੇ ਕਰੀਬ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਸਾਹ ਲੈਣ ਵਿੱਚ ਕੁਝ ਮੁਸ਼ਕਲ ਆ ਰਹੀ ਸੀ। ਡਾਕਟਰਾਂ ਨੇ ਉਨ੍ਹਾਂ ਨੂੰ ਬ੍ਰੌਨਕਾਇਲ ਅਸਥਮਾ ਦੀ ਹਲਕੀ ਬਿਮਾਰੀ ਦਾ ਪਤਾ ਲਗਾਇਆ। ਡਾਕਟਰੀ ਜਾਂਚ ਤੋਂ ਬਾਅਦ ਡਾਕਟਰਾਂ ਨੇ ਪਾਇਆ ਗਿਆ ਕਿ ਰਾਜਧਾਨੀ ਵਿੱਚ ਫੈਲੀ ਠੰਡ ਅਤੇ ਹਵਾ ਪ੍ਰਦੂਸ਼ਣ ਦੇ ਸੰਯੁਕਤ ਪ੍ਰਭਾਵ ਕਾਰਨ ਉਨ੍ਹਾਂ ਦਾ ਬ੍ਰੌਨਕਾਇਲ ਦਮਾ ਥੋੜ੍ਹਾ ਵਿਗੜ ਗਿਆ ਸੀ। ਉਨ੍ਹਾਂ ਦਾ ਇਲਾਜ ਸੀਨੀਅਰ ਡਾਕਟਰਾਂ ਦੀ ਨਿਗਰਾਨੀ ਹੇਠ ਕੀਤਾ ਗਿਆ। ਹੁਣ ਸੋਨੀਆ ਗਾਂਧੀ ਨੂੰ ਇੱਕ ਹਫ਼ਤੇ ਬਾਅਦ ਐਤਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।
Posted By: Daily Suraj Bureau