Daily Suraj

ਪੰਜਾਬੀ

ਕੌਮਾਂਤਰੀ ਦਿਵਿਆਂਗਤਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

24 Dec, 2024 05:30 AM

 ਨਵਾਂਸ਼ਹਿਰ : ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਦਿਵਿਆਂਗਤਾ ਦਿਵਸ ਮਨਾਇਆ ਗਿਆ। ਇਸ ਸਮਾਰੋਹ ਵਿਚ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜਕਿਰਨ ਕੌਰ ਵੱਲੋਂ ਸਮੂਹ ਦਿਵਿਆਂਗਜਨਾਂ ਨੂੰ ਸੰਬੋਧਨ ਕਰਦੇ ਹੋਏ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦੇ ਪੱਧਰ ’ਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਦੱਸਿਆ। ਦਿਵਿਆਂਗਜਨਾਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਬਾਰੇ ਵੱਖ-ਵੱਖ ਸਕੀਮਾਂ ਦੇ ਸਬੰਧ ਵਿਚ ਪਲੇਸਮੈਂਟ ਅਫਸਰ ਅਮਿਤ ਕੁਮਾਰ ਅਤੇ ਬੀਐਮਐਮ ਸ਼ੰਮੀ ਠਾਕੁਰ ਵੱਲੋਂ ਜਾਣਕਾਰੀ ਦਿੱਤੀ ਗਈ। ਸਿਹਤ ਵਿਭਾਗ ਦੇ ਨੁਮਾਇੰਦੇ ਡਾ. ਬਲਵੀਰ ਕੁਮਾਰ ਸਹਾਇਕ ਸਿਵਲ ਸਰਜਨ ਅਤੇ ਰੇਖਾ ਰਾਣੀ ਕੰਪਿਊਟਰ ਆਪਰੇਟਰ ਵੱਲੋਂ ਯੂਡੀਆਈਡੀ ਕਾਰਡ ਬਣਾਉਂਣ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੇ ਮਾਮਲਿਆਂ ਸਬੰਧੀ ਜਾਣਕਾਰੀ ਦਿੱਤੀ। ਇਸੇ ਤਰ੍ਹਾਂ ਦਿਵਿਆਂਗਜਜਨਾਂ ਨੂੰ ਆਪਣਾ ਕੰਮਕਾਜ਼ ਸ਼ੁਰੂ ਕਰਨ ਲਈ ਦਿੱਤੇ ਜਾਣ ਵਾਲੇ ਕਰਜ਼ੇ ਆਦਿ ਦੇ ਸਬੰਧ ਵਿਚ ਜਾਣਕਾਰੀ ਦਿੱਤੀ। ਪੰਕਜ਼ ਸ਼ਰਮਾ ਸੀਡੀਪੀਓ ਬਲਾਕ ਬਲਾਚੌਰ ਅਤੇ ਦਵਿੰਦਰ ਕੌਰ ਸੀਡੀਪੀਓ ਬਲਾਕ ਬੰਗਾ ਵੱਲੋਂ ਦਿਵਿਆਂਗਜਨਾਂ ਨੂੰ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਦਿਵਿਆਂਗਜਨਾਂ ਦੇ ਸੋਸ਼ਲ ਸਰਵੇ ਦੇ ਸਬੰਧ ਵਿਚ ਜਾਣਕਾਰੀ ਦਿੱਤੀ। ਮੁੱਖ ਮਹਿਮਾਨ ਲਲਿਤ ਮੋਹਨ ਪਾਠਕ ਅਤੇ ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਗਗਨ ਅਗਨੀਹੋਤਰੀ ਵੱਲੋਂ ਸਰਕਾਰ ਦੇ ਪੱਧਰ ਤੇ ਦਿਵਿਆਂਗਜਨਾਂ ਦੀ ਭਲਾਈ ਦੇ ਖੇਤਰ ਵਿਚ ਦਿੱਤੀਆਂ ਜਾਣ ਵਾਲੀਆਂ ਸੇਵਾਂਵਾਂ ਬਾਰੇ ਦੱਸਿਆ। ਇਸ ਮੌਕੇ ਰਜਿੰਦਰ ਕੁਮਾਰ ਪ੍ਰਧਾਨ ਅੰਗਹੀਣ ਸਮਾਜ ਸੇਵਾ ਯੂਨੀਅਨ ਸਮੇਤ ਹੋਰ ਅਹੁਦੇਦਾਰਾਂ ਅਤੇ ਕਸ਼ਮੀਰ ਸੁਨਾਵਾ ਹੈਂਡੀਕੈਪਡ ਐਸੋਸੀਏਸ਼ਨ ਪੰਜਾਬ ਵੱਲੋਂ ਆਪਣੇ ਅਹੁਦੇਦਾਰਾਂ ਦੇ ਸਮੇਤ ਪ੍ਰਿੰ. ਲੱਛਮੀ ਦੇਵੀ ਵੱਲੋਂ ਸ਼ਿਰਕਤ ਕੀਤੀ। ਇਸ ਮੌਕੇ ਸ. ਤਾਰਾ ਸਿੰਘ ਕਾਹਮਾ ਸਪੈਸ਼ਲ ਸਕੂਲ ਦੇ ਬੱਚਿਆਂ ਨੂੰ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਕੰਮ ਕਰਨ ਲਈ ਸਨਮਾਨਿਤ ਵੀ ਕੀਤਾ ਗਿਆ।

Posted By: Daily Suraj Bureau

Latest News