ਗੁਰਮਤਿ ਗਿਆਨ ਮਿਸ਼ਨਰੀ ਕਾਲਜ ਦੀ ਟੀਮ ਨੇ ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ ਦਾ ਦੌਰਾ ਕੀਤਾ
- ਪੰਜਾਬ
- 05 Feb,2025

ਲੁਧਿਆਣਾ : ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਤੋਂ ਭਾਈ ਸੁਖਵਿੰਦਰ ਸਿੰਘ ਜੀ ਦਦੇਹਰ ਨੌਜਵਾਨ ਮਿਸ਼ਨਰੀ ਵੀਰਾਂ ਦੀ ਟੀਮ ਦੇ ਨਾਲ ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ ਦੇ 39 ਸੈਕਟਰ ਸਥਿਤ ਦਫ਼ਤਰ ਵਿਖੇ ਪਹੁੰਚੇ। ਇਨ੍ਹਾਂ ਨੇ ਦਫ਼ਤਰ ਅਤੇ ਨਵੇਂ ਬਣੇ ਕਾਨਫਰੰਸ ਰੂਮ ਦਾ ਮੁਆਇਨਾ ਕੀਤਾ।
ਇਸ ਦੌਰਾਨ, ਗੁਰਮਤਿ ਪ੍ਰਚਾਰ ਅਤੇ ਪ੍ਰਸਾਰ ਨੂੰ ਹਰ ਘਰ ਅਤੇ ਹਰ ਵਰਗ ਤੱਕ ਪਹੁੰਚਾਉਣ ਸਬੰਧੀ ਵਿਸ਼ੇਸ਼ ਵਿਚਾਰਵਟਾਂਦਰਾ ਕੀਤਾ ਗਿਆ। ਇਸ ਚਰਚਾ ਦੌਰਾਨ, ਨੌਜਵਾਨ ਪੀੜ੍ਹੀ ਨੂੰ ਸਿੱਖ ਧਰਮ ਦੀ ਵਿਦਿਆ ਨਾਲ ਜੋੜਨ ਅਤੇ ਉਨ੍ਹਾਂ ਵਿੱਚ ਧਾਰਮਿਕ ਚੇਤਨਾ ਜਗਾਉਣ ਬਾਰੇ ਵਿਸ਼ੇਸ਼ ਤੌਰ ’ਤੇ ਗੱਲਬਾਤ ਹੋਈ।
ਇਸ ਅਵਸਰ ’ਤੇ ਸਿੱਖ ਮਿਸ਼ਨਰੀ ਕਾਲਜ ਦੀ ਸੁਪਰੀਮ ਕੌਂਸਲ ਮੈਂਬਰ ਬੀਬੀ ਸਤਿੰਦਰ ਕੌਰ, ਸਰਦਾਰ ਜਸਵੰਤ ਸਿੰਘ ਅਤੇ IT ਵਿਭਾਗ ਦੇ ਸਰਦਾਰ ਗੁਰਜੀਤ ਸਿੰਘ ਅਜ਼ਾਦ ਨੇ ਭਾਈ ਸੁਖਵਿੰਦਰ ਸਿੰਘ ਜੀ ਦਦੇਹਰ ਅਤੇ ਉਨ੍ਹਾਂ ਦੀ ਟੀਮ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।
ਭਾਈ ਸੁਖਵਿੰਦਰ ਸਿੰਘ ਜੀ ਨੇ ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ ਦੀ ਪ੍ਰਬੰਧਕੀ ਟੀਮ ਦਾ ਧੰਨਵਾਦ ਕਰਦਿਆਂ ਗੁਰਮਤਿ ਪ੍ਰਚਾਰ ਵਿੱਚ ਹੋਰ ਵੀਗਿਆਨਕ ਪਹੁੰਚ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਅਤੇ ਗੁਰਮਤਿ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ।
Posted By:

Leave a Reply