ਫਾਜ਼ਿਲਕਾ ਵਿਖੇ ਵਿਧਾਇਕ ਨੇ ਕੀਤਾ ਵਾਲੀਬਾਲ ਮੈਦਾਨ ਦਾ ਉਦਘਾਟਨ

ਫਾਜ਼ਿਲਕਾ ਵਿਖੇ ਵਿਧਾਇਕ ਨੇ ਕੀਤਾ ਵਾਲੀਬਾਲ ਮੈਦਾਨ ਦਾ ਉਦਘਾਟਨ

ਫ਼ਾਜ਼ਿਲਕਾ : ਫਾਜ਼ਿਲਕਾ ਦੇ ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਪੱਕਾ ਚਿਸ਼ਤੀ ਵਿੱਚ ਵਿਧਾਇਕ ਨਰਿੰਦਰ ਪਾਲ ਸਵਨਾ ਆਪਣੀ ਟੀਮ ਸਣੇ ਪਹੁੰਚੇ। ਜਿੱਥੇ ਉਨ੍ਹਾਂ ਨੇ 5 ਲੱਖ ਦੀ ਲਾਗਤ ਨਾਲ ਤਿਆਰ ਹੋਏ ਵਾਲੀਬਾਲ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵਲ ਪ੍ਰੋਤਸਾਹਿਤ ਕਰਨਾ ਉਨਾ ਦਾ ਮਕਸਦ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਸ਼ਮਸ਼ਾਨ ਭੂਮੀ ਦੀ ਸੁਧਾਰ ਲਈ 20 ਲੱਖ ਰੁਪਏ ਮੰਜੂਰ ਕੀਤੇ ਗਏ ਹਨ।ਵਿਧਾਇਕ ਨਰਿੰਦਰ ਪਾਲ ਸਵਨਾ ਨੇ ਦੱਸਿਆ ਕਿ ਪਿੰਡ ਪੱਕਾ ਚਿਸ਼ਤੀ ਭਾਰਤ-ਪਾਕਿਸਤਾਨ ਸਰਹੱਦ ਨੂੰ ਜਾਂਦੀ ਬਾਰਡਰ ਰੋਡ 'ਤੇ ਆਖਰੀ ਪਿੰਡ ਹੈ। ਜੋ ਕਿ ਭਾਰਤ-ਪਾਕਿਸਤਾਨ ਸਰਹੱਦ ਦੀ ਤਾਰਬੰਦੀ ਦੇ ਬਹੁਤ ਨੇੜੇ ਹੈ। ਇਸੇ ਕਾਰਨ ਉਨ੍ਹਾਂ ਵੱਲੋਂ ਇਥੋਂ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਤੇ ਖੇਡਾਂ ਵਲ ਪ੍ਰੇਰਿਤ ਕਰਨ ਲਈ ਵਾਲੀਬਾਲ ਮੈਦਾਨ ਤਿਆਰ ਕਰਵਾਇਆ ਗਿਆ ਹੈ।ਜਿਸ ਤੇ ਲਗਭਗ 5 ਲੱਖ ਰੁਪਏ ਖਰਚ ਆਇਆ ਹੈ।ਵਿਧਾਇਕ ਨੇ ਕਿਹਾ ਕਿ ਪਿੰਡ ਦੇ ਲੋਕਾਂ ਵੱਲੋਂ ਸ਼ਮਸ਼ਾਨ ਭੂਮੀ ਦੇ ਸੁਧਾਰ ਦੀ ਮੰਗ ਕੀਤੀ ਗਈ ਸੀ। ਜਿਸ ਦਾ ਕੰਮ ਜਲਦੀ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਦਾ ਦਾਅਵਾ ਹੈ ਕਿ ਪਿੰਡ ਵਿੱਚ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ ਦਾ ਪ੍ਰਬੰਧ, 12ਵੀਂ ਤੱਕ ਸਰਕਾਰੀ ਸਕੂਲ ਸਮੇਤ ਹੋਰ ਮੰਗਾਂ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਸਾਹਮਣੇ ਰੱਖੀਆਂ ਗਈਆਂ ਹਨ, ਜਿਨ੍ਹਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ।