Daily Suraj

ਪੰਜਾਬੀ

ਸੰਤ ਰਾਮਪਾਲ ਜੀ ਨੇ ਜਰੂਰਤਮੰਦ ਪਰਿਵਾਰ ਲਈ ਨਵਾਂ ਮਕਾਨ ਬਣਵਾਇਆ

19 Jan, 2026 05:49 PM

ਸੰਗਰੂਰ, ( ਜਗਸੀਰ ਲੌਂਗੋਵਾਲ)-ਜਲੰਧਰ ਦੇ ਭਾਰਗਵ ਨਗਰ ਇਲਾਕੇ ਵਿੱਚ ਸੰਤ ਰਾਮਪਾਲ ਜੀ ਮਹਾਰਾਜ ਵੱਲੋਂ ਅੰਨ ਪੂਰਨ ਮੁਹਿਮ ਦੇ ਤਹਿਤ ਕੀਤੀਆਂ ਜਾ ਰਹੀਆਂ ਮਨੁੱਖਤਾ ਦੀਆਂ ਸੇਵਾਵਾਂ ਦਾ ਇੱਕ ਹੋਰ ਉੱਤਮ ਉਦਾਹਰਨ ਸਾਹਮਣੇ ਆਇਆ ਹੈ। ਇੱਥੇ ਰਹਿੰਦੇ ਰਾਕੇਸ਼ ਕੁਮਾਰ, ਜੋ ਦਿਲ ਦੀ ਗੰਭੀਰ ਬਿਮਾਰੀ ਨਾਲ ਪੀੜਤ ਹਨ ਅਤੇ ਕੰਮ ਕਰਨ ਦੇ ਯੋਗ ਨਹੀਂ ਰਹੇ, ਉਨ੍ਹਾਂ ਦੇ ਪਰਿਵਾਰ ਦੀ ਪੂਰੀ ਜ਼ਿੰਮੇਵਾਰੀ ਸੰਤ ਰਾਮਪਾਲ ਜੀ ਮਹਾਰਾਜ ਨੇ ਆਪਣੇ ਸਿਰ ਲੈ ਲਈ ਹੈ।ਅੱਜ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਚੰਦਨ ਭਗਤ ਵਿਧਾਇਕ ਮਹਿੰਦਰ ਭਗਤ ਦੇ ਪੁੱਤਰ ਅਤੇ ਮੇਅਰ ਬਲਬੀਰ ਬਿੱਟੂ, ਰਾਜਿੰਦਰ ਬੇਰੀ ਸਾਬਕਾ ਵਿਧਾਇਕ ਅਤੇ ਸੁਰੇਂਦਰ ਕੌਰ ਸਾਬਕਾ ਡਿਪਟੀ ਮੇਅਰ ਪਰਿਵਾਰ ਨੂੰ ਘਰ ਸੌਂਪਣ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਨ੍ਹਾਂ ਨੇ ਸੰਤ ਰਾਮਪਾਲ ਜੀ ਮਹਾਰਾਜ ਦੀ ਅੰਨਪੂਰਨਾ ਮੁਹਿੰਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਸੱਚਮੁੱਚ ਕਲਯੁੱਗ ਵਿੱਚ ਸਤਯੁੱਗ ਦੀ ਸ਼ੁਰੂਆਤ ਕਰਨ ਵਰਗਾ ਹੈ। ਪਰਿਵਾਰ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਸੰਤ ਰਾਮਪਾਲ ਜੀ ਮਹਾਰਾਜ ਦੀ ਪ੍ਰੇਰਣਾ ਨਾਲ ਉਨ੍ਹਾਂ ਦੇ ਸੇਵਾਦਾਰਾਂ ਵੱਲੋਂ ਮੁਨਿੰਦਰ ਧਰਮਾਰਥ ਟਰੱਸਟ ਦੇ ਸਹਿਯੋਗ ਨਾਲ ਰਾਕੇਸ਼ ਕੁਮਾਰ ਦੇ ਪਰਿਵਾਰ ਲਈ ਇੱਕ–ਦੋ ਬੈੱਡਰੂਮ ਵਾਲਾ ਪੱਕਾ ਸੈੱਟ ਮਕਾਨ ਤਿਆਰ ਕਰਕੇ ਦਿੱਤਾ ਗਿਆ, ਤਾਂ ਜੋ ਪਰਿਵਾਰ ਨੂੰ ਸੁਰੱਖਿਅਤ ਅਤੇ ਸਨਮਾਨ ਨਾਲ਼ ਰਹਿਣ ਲਈ ਆਪਣਾ ਘਰ ਮਿਲ ਸਕੇ।ਇਸ ਦੇ ਨਾਲ ਹੀ ਰਾਕੇਸ਼ ਕੁਮਾਰ ਦੀ ਦਿਲ ਦੀ ਬਿਮਾਰੀ ਦੇ ਇਲਾਜ ਦਾ ਸਾਰਾ ਖ਼ਰਚਾ ਵੀ ਸੰਤ ਰਾਮਪਾਲ ਜੀ ਮਹਾਰਾਜ ਵੱਲੋਂ ਹੀ ਉਠਾਇਆ ਜਾ ਰਿਹਾ ਹੈ, ਜਿਸ ਨਾਲ ਪਰਿਵਾਰ ਨੂੰ ਆਰਥਿਕ ਤਣਾਅ ਤੋਂ ਵੱਡੀ ਰਾਹਤ ਮਿਲੀ ਹੈ। ਸੰਤ ਰਾਮਪਾਲ ਜੀ ਮਹਾਰਾਜ ਵੱਲੋਂ ਚਲਾਈ ਜਾ ਰਹੀ ‘ਅੰਨਪੂਰਣਾ ਮੁਹਿੰਮ’ ਦੇ ਤਹਿਤ ਇਸ ਪਰਿਵਾਰ ਨੂੰ ਹਰ ਮਹੀਨੇ 23 ਲੋੜੀਂਦੀਆਂ ਵਸਤਾਂ ਦੀ ਰਾਸ਼ਨ ਕਿੱਟ ਮੁਹੱਈਆ ਕਰਵਾਈ ਜਾਂਦੀ ਹੈ, ਤਾਂ ਜੋ ਖਾਣ-ਪੀਣ ਅਤੇ ਰੋਜ਼ਾਨਾ ਦੀਆਂ ਲੋੜਾਂ ਵਿੱਚ ਕੋਈ ਘਾਟ ਨਾ ਆਵੇ। ਇਸ ਤੋਂ ਇਲਾਵਾ ਰਾਕੇਸ਼ ਕੁਮਾਰ ਦੀਆਂ ਤਿੰਨ ਛੋਟੀਆਂ ਧੀਆਂ ਦੀ ਪੜ੍ਹਾਈ ਦਾ ਪੂਰਾ ਖ਼ਰਚਾ ਵੀ ਸੰਤ ਰਾਮਪਾਲ ਜੀ ਮਹਾਰਾਜ ਵੱਲੋਂ ਹੀ ਦਿੱਤਾ ਜਾ ਰਿਹਾ ਹੈ, ਜਿਸ ਨਾਲ ਬੱਚੀਆਂ ਬਿਨਾਂ ਕਿਸੇ ਰੁਕਾਵਟ ਦੇ ਆਪਣੀ ਸਿੱਖਿਆ ਜਾਰੀ ਰੱਖ ਸਕਣ ਅਤੇ ਇੱਕ ਸੁਨਿਹਰੇ ਭਵਿੱਖ ਵੱਲ ਅੱਗੇ ਵਧ ਸਕਣ। ਇਲਾਕੇ ਦੇ ਨਿਵਾਸੀਆਂ ਅਤੇ ਸਮਾਜ ਸੇਵਕਾਂ ਨੇ ਸੰਤ ਰਾਮਪਾਲ ਜੀ ਮਹਾਰਾਜ ਦੀ ਇਸ ਨਿਸ਼ਕਾਮ ਸੇਵਾ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਅਜਿਹੀਆਂ ਸੇਵਾਵਾਂ ਨਾ ਸਿਰਫ਼ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਸਹਾਰਾ ਦਿੰਦੀਆਂ ਹਨ, ਸਗੋਂ ਸਮਾਜ ਵਿੱਚ ਦਇਆ, ਕਰੁਣਾ ਅਤੇ ਮਨੁੱਖਤਾ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ।

Posted By: Daily Suraj Bureau

Latest News