Daily Suraj

ਪੰਜਾਬੀ

ਪ੍ਰਕਾਸ਼ ਸਿੰਘ ਬਾਦਲ ਦਾ ਫਖ਼ਰ-ਏ-ਕੌਮ ਖਿਤਾਬ ਰੱਦ, ਸੁਖਬੀਰ ਬਾਦਲ ਅਤੇ ਹੋਰਨਾਂ ਅਕਾਲੀ ਲੀਡਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀ-ਕੀ ਸੁਣਾਈ ਸਜ਼ਾ

02 Dec, 2024 05:30 AM

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਬਾਰੇ ਫ਼ੈਸਲਾ ਸੁਣਾਇਆ ਗਿਆ। ਸੁਖਬੀਰ ਨੂੰ ਧਾਰਮਿਕ ਸਜ਼ਾ ਸੁਣਾਈ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨਾਂ ਦੀ ਇੱਕਤਰਤਾ ਮਗਰੋਂ ਫੈਸਲਾ ਲਿਆ ਗਿਆ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲ਼ੋਂ ਸਜ਼ਾ ਸੁਣਾਇਆ ਗਿਆ। ਇਸ ਦੇ ਨਾਲ ਹੀ ਸਾਰਿਆਂ ਦੇ ਗ਼ਲਾਂ ਵਿੱਚ ਤਖ਼ਤੀ ਵੀ ਪਾਈ ਗਈ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਗਿਆ ਫਖ਼ਰੇ-ਏ-ਕੌਮ ਖਿਤਾਬ ਵਾਪਸ ਲਏ ਜਾਣ ਦਾ ਵੀ ਐਲਾਨ ਕੀਤਾ। 

Posted By: Daily Suraj Bureau

Latest News