ਲਾਰੈਂਸ ਇੰਟਰਨੈਸ਼ਨਲ ਸਕੂਲ ਵਿਖੇ ਗਣਤੰਤਰ ਦਿਵਸ ਦੀ ਸ਼ਾਨਦਾਰ ਸਮਾਗਮ

ਲਾਰੈਂਸ ਇੰਟਰਨੈਸ਼ਨਲ ਸਕੂਲ ਵਿਖੇ ਗਣਤੰਤਰ ਦਿਵਸ ਦੀ ਸ਼ਾਨਦਾਰ ਸਮਾਗਮ

ਬਟਾਲਾ: ਲਾਰੈਂਸ ਇੰਟਰਨੈਸ਼ਨਲ ਸਕੂਲ ਵਿੱਚ ਗਣਤੰਤਰ ਦਿਵਸ ਨੂੰ ਸਮਰਪਿਤ ਸਮਾਰੋਹ ਬੜੇ ਉਤਸ਼ਾਹ ਅਤੇ ਸ਼ਾਨ ਨਾਲ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ। ਇਹ ਰਸਮ ਮੁੱਖ ਮਹਿਮਾਨ ਪ੍ਰੋਫੈਸਰ ਓਮ ਪ੍ਰਕਾਸ਼ (ਐੱਚਓਡੀ, ਫਿਜ਼ੀਕਲ ਐਜੂਕੇਸ਼ਨ ਡਿਪਾਰਟਮੈਂਟ, ਬੇਰਿੰਗ ਯੂਨੀਅਨ ਕ੍ਰਿਸਚਨ ਕਾਲਜ, ਬਟਾਲਾ) ਅਤੇ ਵਿਸ਼ੇਸ਼ ਮਹਿਮਾਨਾਂ ਅਮਰਜੀਤ ਕੌਰ, ਰੁਪਿੰਦਰ ਕੌਰ ਅਤੇ ਗੁਰਜੀਤ ਕੌਰ ਨੇ ਅਦਾ ਕੀਤੀ। ਇਸ ਮੌਕੇ ਤੇ ਚੇਅਰਮੈਨ ਬਲਜਿੰਦਰ ਸਿੰਘ ਬੈਂਸ, ਗੁਰਜੀਤ ਸਿੰਘ ਬੈਂਸ, ਡਾਇਰੈਕਟਰ ਡਾ. ਗੁਰਿੰਦਰ ਕੌਰ ਮਾਨ, ਅਤੇ ਪ੍ਰਿੰਸੀਪਲ ਡਾ. ਉਪਮਾ ਮਹਾਜਨ ਵੀ ਉਚੇਚੇ ਤੌਰ ’ਤੇ ਮੌਜੂਦ ਰਹੇ।

ਸਮਾਰੋਹ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਗਣਤੰਤਰ ਦਿਵਸ ਨੂੰ ਸਮਰਪਿਤ ਕਈ ਰਚਨਾਤਮਕ ਪ੍ਰੋਗਰਾਮ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਦੇਸ਼ਭਗਤੀ ਭਾਵਨਾਵਾਂ ਨਾਲ ਭਰਪੂਰ ਕਵਿਤਾਵਾਂ, ਲੇਖ ਅਤੇ ਗੀਤ ਪੇਸ਼ ਕਰਕੇ ਸਮਾਰੋਹ ਨੂੰ ਚਮਕ ਸ਼ੀ। ਪ੍ਰਿੰਸੀਪਲ ਡਾ. ਉਪਮਾ ਮਹਾਜਨ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਦੱਸਿਆ। ਉਹਨਾਂ ਕਿਹਾ ਕਿ ਗਣਤੰਤਰ ਦਿਵਸ ਸਾਡੇ ਸੰਵਿਧਾਨ ਦੇ ਮਹਾਨ ਜਮਹੂਰੀ ਆਦਰਸ਼ਾਂ ਦੀ ਪ੍ਰਤੀਕ ਹੈ ਅਤੇ ਇਹ ਭਾਰਤੀ ਨਾਗਰਿਕਾਂ ਦੇ ਹੱਕਾਂ ਅਤੇ ਕਰਤਵਾਂ ਨੂੰ ਉਜਾਗਰ ਕਰਦਾ ਹੈ।

ਸਮਾਰੋਹ ਦੇ ਅਖੀਰ ਵਿੱਚ, ਚੇਅਰਮੈਨ ਬਲਜਿੰਦਰ ਸਿੰਘ ਬੈਂਸ ਅਤੇ ਡਾਇਰੈਕਟਰ ਡਾ. ਗੁਰਿੰਦਰ ਕੌਰ ਮਾਨ ਨੇ ਸਮਾਗਮ ਵਿਚ ਆਏ ਮਹਿਮਾਨਾਂ ਅਤੇ ਸਟਾਫ ਦਾ ਵਿਸ਼ੇਸ਼ ਧੰਨਵਾਦ ਕੀਤਾ। ਸਮਾਰੋਹ ਦੀ ਸਮਾਪਤੀ ਰਾਸ਼ਟਰ ਗਾਣ ਦੇ ਗਾਉਣ ਨਾਲ ਕੀਤੀ ਗਈ।

#RepublicDayCelebration #IndianConstitution #SchoolEvents #PatrioticSpirit #LISBatala #StudentPerformance #RepublicDayIndia