Daily Suraj

ਪੰਜਾਬੀ

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ

28 Sep, 2021 05:30 AM

ਚੰਡੀਗੜ੍ਹ, 28 ਸਤੰਬਰ-ਪੰਜਾਬ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਸੰਬੋਧਨ ਕਰਦੇ ਹੋਏ ਅਸਤੀਫ਼ਾ ਟਵੀਟਰ ’ਤੇ ਪਾਇਆ। ਇਸ ਵਿੱਚ ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਹਾਈ ਕਮਾਨ ਨੂੰ ਕਿਹਾ ਕਿ ਉਹ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰ ਸਕਦੇ। ਸੂਤਰਾਂ ਮੁਤਾਬਕ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਗ੍ਰਹਿ ਮੰਤਰਾਲਾ ਦੇਣ ਖ਼ਿਲਾਫ਼ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ।

Posted By: Daily Suraj Bureau

Latest News