ਅੰਬੇਡਕਰ ਮੁੱਦੇ ‘ਤੇ ਵਿਰੋਧੀ ਧਿਰ ਵੱਲੋਂ ਜ਼ਬਰਦਸਤ ਹੰਗਾਮਾ

ਅੰਬੇਡਕਰ ਮੁੱਦੇ ‘ਤੇ ਵਿਰੋਧੀ ਧਿਰ ਵੱਲੋਂ ਜ਼ਬਰਦਸਤ ਹੰਗਾਮਾ

ਨਵੀਂ ਦਿੱਲੀ : ਅੱਜ ਬੁੱਧਵਾਰ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਅੰਬੇਡਕਰ ਮੁੱਦੇ ‘ਤੇ ਲੋਕ ਸਭਾ ‘ਚ ਵਿਰੋਧੀ ਧਿਰ ਨੇ ਜ਼ਬਰਦਸਤ ਹੰਗਾਮਾ ਕੀਤਾ। ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨਾਲ ਸਬੰਧਤ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਥਿਤ ਟਿੱਪਣੀ ਨੂੰ ਲੈ ਕੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਸ਼ੁਰੂ ਹੋਣ ਦੇ ਦੋ ਮਿੰਟਾਂ ਦੇ ਅੰਦਰ ਹੀ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਮੰਗਲਵਾਰ ਨੂੰ ਰਾਜ ਸਭਾ ‘ਚ ਸੰਵਿਧਾਨ ‘ਤੇ ਚਰਚਾ ਦੌਰਾਨ ਕਾਂਗਰਸ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ‘ਤੇ ਇਤਰਾਜ਼ ਜਤਾਇਆ ਸੀ ਅਤੇ ਇਸ ਨੂੰ ਅੰਬੇਡਕਰ ਦਾ ਅਪਮਾਨ ਦੱਸਿਆ ਸੀ।
ਦਰਅਸਲ,ਇਕ ਦਿਨ ਪਹਿਲਾਂ ਮੰਗਲਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜ ਸਭਾ ‘ਚ ਸੰਵਿਧਾਨ ‘ਤੇ ਚਰਚਾ ਕੀਤੀ ਸੀ। ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ “ਜੇਕਰ ਉਹ (ਕਾਂਗਰਸ) ਅੰਬੇਡਕਰ ਦਾ ਨਾਂ ਜਿੰਨੀ ਵਾਰੀ ਲੈਂਦੇ ਹਨ, ਓਨੀ ਵਾਰੀ ਰੱਬ ਦਾ ਨਾਂ ਲੈਂਦੇ ਤਾਂ ਉਨ੍ਹਾਂ ਨੂੰ ਸਵਰਗ ਵਿਚ ਥਾਂ ਮਿਲਣੀ ਸੀ।” ਕਾਂਗਰਸ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਅਮਿਤ ਸ਼ਾਹ ਦੇ ਇਸ ਬਿਆਨ ‘ਤੇ ਅੰਬੇਡਕਰ ਦਾ ਅਪਮਾਨ ਕਰਨ ਦਾ ਦੋਸ਼ ਲਾਇਆ।