Daily Suraj

ਪੰਜਾਬੀ

ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ ਇੰਸਟੀਚਿਊਟਸ ’ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

04 Feb, 2025 05:30 AM

ਰਾਮਪੁਰਾ ਫੂਲ : ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ ਇੰਸਟੀਚਿਊਟਸ ਬੱਲ੍ਹੋ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਵਿਚ ਸੰਸਥਾ ਦੇ ਸਾਰੇ ਵਿਭਾਗਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੀ ਪੂਰੇ ਜੋਸ਼ ਨਾਲ ਹਿੱਸਾ ਲਿਆ। ਪ੍ਰਿੰਸੀਪਲ ਡਾ. ਬਲਜੀਤ ਕੌਰ ਸਿੱਧੂ ਨੇ ਇਸ ਮੌਕੇ ਸੰਬੋਧਨ ਕਰਦਿਆਂ ਸਾਰਿਆਂ ਨੂੰ ਬਸੰਤ ਪੰਚਮੀ ਦੇ ਤਿਉਹਾਰ ਦੀ ਵਧਾਈ ਦਿੰਦਿਆ ਇਸ ਤਿਉਹਾਰ ਬਾਰੇ ਚਾਨਣਾ ਪਾਇਆ।

ਬਸੰਤ ਰੁੱਤ ਦਾ ਤਿਉਹਾਰ ਕੇਵਲ ਮੌਸਮ ਦੀ ਤਬਦੀਲੀ ਦੇ ਕਾਰਨ ਹੀ ਨਹੀਂ ਮਨਾਇਆ ਜਾਂਦਾ ਸਗੋਂ ਇਸ ਤਿਉਹਾਰ ਦੀ ਵਿਸ਼ੇਸ਼ ਮਹੱਤਤਾ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਇਹ ਤਿਉਹਾਰ ਵੱਖੋ-ਵੱਖਰੇ ਢੰਗ ਤਰੀਕਿਆਂ ਨਾਲ ਮਨਾਇਆ ਜਾਂਦਾ ਹੈ। ਪੰਜਾਬ ਵਿਚ ਇਹ ਤਿਉਹਾਰ ਮਾਘ ਮਹੀਨੇ ਦੇ ਚਾਨਣੇ ਪੱਖ ਦੀ ਪੰਚਮੀ ਵਾਲੇ ਦਿਨ ਮਨਾਇਆ ਜਾਂਦਾ ਹੈ। ਇਸ ਮੌਕੇ ਸਮੁੱਚੇ ਕੈਂਪਸ ਨੂੰ ਸੁੰਦਰ ਤਰੀਕੇ ਨਾਲ ਸਜਾਇਆ ਗਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੀਲੇ ਰੰਗ ਦੇ ਕੱਪੜੇ ਦੇ ਪਹਿਨ ਪੂਰੇ ਮਾਹੋਲ ਨੂੰ ਬਸੰਤੀ ਰੰਗ ਵਿਚ ਬਦਲ ਦਿੱਤਾ।

ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਗੀਤ ਸੰਗੀਤ, ਲੈਕਚਰ, ਗਿੱਧਾ ਭੰਗੜਾ ਆਦਿ ਵੱਖ ਵੱਖ ਪੇਸ਼ਕਾਰੀਆਂ ਨਾਲ ਖੁਸ਼ਨਮਾ ਵਾਤਾਵਰਨ ਸਿਰਜ ਦਿੱਤਾ। ਇਸ ਮੌਕੇ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲੈਂਦੇ ਹੋਏ ਵੱਖ ਵੱਖ ਕਿਸਮਾਂ ਦੇ ਪਤੰਗ ਉਡਾ ਕੇ ਪੂਰਾ ਰੰਗ ਬੰਨ੍ਹਿਆ। ਪ੍ਰੋ. ਰਣਬੀਰ ਸਿੰਘ ਮਾਨ ਨੇ ਇਸ ਮੌਕੇ ਬੱਚਿਆਂ ਨੂੰ ਚਾਈਨਾ ਡੋਰ ਦੇ ਨੁਕਸਾਨਾਂ ਬਾਰੇ ਦਸਦੇ ਹੋਏ ਇਸ ਤੋਂ ਦੂਰ ਰਹਿਣ ਦੀ ਹਦਾਇਤ ਕੀਤੀ। ਚੇਅਰਮੈਨ ਡਾ. ਮੁਕੇਸ਼ ਸਿੰਗਲਾ, ਐੱਮਡੀ ਯੁਵਰਾਜ ਗਰਗ ਅਤ ਸਕੱਤਰ ਇੰ. ਹਿਤੇਸ਼ ਸਿੰਗਲਾ ਨੇ ਵੀ ਸਮੂਹ ਵਿਦਿਆਰਥੀਆਂ ਤੇ ਸਟਾਫ ਨੂੰ ਬਸੰਤ ਪੰਚਮੀ ਦੀ ਵਧਾਈ ਦਿੱਤੀ।

Posted By: Daily Suraj Bureau

Latest News