Daily Suraj

ਪੰਜਾਬੀ

ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ : ਭਾਰਤੀ ਦੂਤਘਰ ਨੇ ਬੀਜਿੰਗ 'ਚ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਨੂੰ ਕੀਤਾ ਰੱਦ

24 Jan, 2020 05:30 AM

ਬੀਜਿੰਗ, 24 ਜਨਵਰੀ- ਚੀਨ 'ਚ ਫੈਲੇ ਕੋਰੋਨਾ ਵਾਇਰਸ ਕਾਰਨ ਬੀਜਿੰਗ ਸਥਿਤ ਭਾਰਤੀ ਦੂਤਘਰ ਨੇ ਗਣਤੰਤਰ ਦਿਵਸ ਸਮਾਰੋਹ ਦੇ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਹੈ। ਇਸ ਬਿਮਾਰੀ ਕਾਰਨ ਚੀਨ 'ਚ ਹੁਣ ਤੱਕ 25 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂਕਿ 830 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਭਾਰਤੀ ਦੂਤਘਰ ਨੇ ਟਵਿੱਟਰ 'ਤੇ ਇਸ ਸੰਬੰਧੀ ਟਵੀਟ ਕਰਕੇ ਦੱਸਿਆ, ''ਚੀਨ 'ਚ ਕੋਰੋਨਾ ਵਾਇਰਸ ਦੇ ਫੈਲਣ ਅਤੇ ਜਨਤਕ ਰੈਲੀਆਂ ਤੇ ਪ੍ਰੋਗਰਾਮਾਂ ਨੂੰ ਰੱਦ ਕਰਨ ਦੇ ਚੀਨੀ ਅਧਿਕਾਰੀਆਂ ਦੇ ਫ਼ੈਸਲੇ ਦੇ ਮੱਦੇਨਜ਼ਰ ਬੀਜਿੰਗ ਸਥਿਤ ਭਾਰਤੀ ਦੂਤਘਰ ਨੇ 26 ਜਨਵਰੀ ਨੂੰ ਆਯੋਜਿਤ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ।''

Posted By: Daily Suraj Bureau

Latest News