ਪੰਜਾਬ ਵਿਧਾਨ ਸਭਾ ਵਿੱਚ ਗੈਸ ਸਿਲੰਡਰ ਸਪਲਾਈ ਨੂੰ ਲੈ ਕੇ ਹੰਗਾਮਾ, ਨਿੰਦਾ ਮਤਾ ਪੇਸ਼

ਪੰਜਾਬ ਵਿਧਾਨ ਸਭਾ ਵਿੱਚ ਗੈਸ ਸਿਲੰਡਰ ਸਪਲਾਈ ਨੂੰ ਲੈ ਕੇ ਹੰਗਾਮਾ, ਨਿੰਦਾ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪੰਜਵੇਂ ਦਿਨ ਸਦਨ ਵਿੱਚ ਗੈਸ ਸਿਲੰਡਰਾਂ ਦੀ ਸਪਲਾਈ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਇਸ ਦੌਰਾਨ ਸਦਨ ਵਿੱਚ ਚਰਚਾ ਤਿੱਖੀ ਹੋ ਗਈ ਅਤੇ ਮਾਮਲੇ ‘ਤੇ ਹੰਗਾਮੇ ਵਾਲਾ ਮਾਹੌਲ ਬਣ ਗਿਆ। ਚਰਚਾ ਦੌਰਾਨ ਪੰਜਾਬ ਸਰਕਾਰ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅਮਰੀਕਾ–ਇਜ਼ਰਾਈਲ ਅਤੇ ਇਰਾਨ ਟਕਰਾਅ ਦੇ ਚੱਲਦੇ ਹੁਣ ਇਸ ਦੇ ਅਸਰ ਸਾਹਮਣੇ ਆਉਣ ਲੱਗੇ ਹਨ। ਉਨ੍ਹਾਂ ਦੱਸਿਆ ਕਿ ਗੈਸ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਕਮਰਸ਼ੀਅਲ ਗੈਸ ਦੀ ਉਪਲਬਧਤਾ ਵਿੱਚ ਕਟੌਤੀ ਵੀ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਜਲਦੀ ਹੀ ਕਣਕ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ, ਜਿਸ ਨਾਲ ਅੱਗੇ ਹੋਰ ਦਬਾਅ ਪੈ ਸਕਦਾ ਹੈ। ਮੰਤਰੀ ਨੇ ਇਹ ਵੀ ਕਿਹਾ ਕਿ ਰਾਜ ਦੇ ਗੋਦਾਮਾਂ ਵਿੱਚ ਪਹਿਲਾਂ ਹੀ ਥਾਂ ਦੀ ਘਾਟ ਮੌਜੂਦ ਹੈ, ਜਿਸ ਕਾਰਨ ਭੰਡਾਰਣ ਨਾਲ ਸੰਬੰਧਿਤ ਸਮੱਸਿਆਵਾਂ ਹੋਰ ਵੱਧ ਸਕਦੀਆਂ ਹਨ। ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਗੈਸ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ, ਜਿਸ ਦਾ ਅਸਰ ਰੈਸਟੋਰੈਂਟਾਂ ਸਮੇਤ ਕਈ ਹੋਰ ਖੇਤਰਾਂ ‘ਤੇ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ Chennai ਅਤੇ Mumbai ਵਿੱਚ ਪਹਿਲਾਂ ਹੀ ਇਸ ਤਰ੍ਹਾਂ ਦੀਆਂ ਮੁਸ਼ਕਲਾਂ ਸਾਹਮਣੇ ਆ ਰਹੀਆਂ ਹਨ। ਇਸ ਮਸਲੇ ਨੂੰ ਲੈ ਕੇ ਮੰਤਰੀ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਸਦਨ ਵਿੱਚ ਨਿੰਦਾ ਮਤਾ ਵੀ ਪੇਸ਼ ਕੀਤਾ। ਇਸ ਮੌਕੇ ‘ਤੇ ਪੰਜਾਬ ਦੇ ਸਿੱਖਿਆ ਮੰਤਰੀਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਇਸ ਨਿੰਦਾ ਮਤੇ ਦਾ ਸਮਰਥਨ ਕਰਦੇ ਹਨ।