ਚੰਡੀਗੜ੍ਹ 'ਚ ਬਦਲਿਆ ਮੌਸਮ ਦਾ ਮਿਜਾਜ਼: ਹਲਕੀ ਕਿਣ-ਮਿਣ ਨਾਲ ਲੋਕਾਂ ਨੂੰ ਗਰਮੀ ਤੋਂ ਮਿਲੀ ਵੱਡੀ ਰਾਹਤ

ਚੰਡੀਗੜ੍ਹ 'ਚ ਬਦਲਿਆ ਮੌਸਮ ਦਾ ਮਿਜਾਜ਼: ਹਲਕੀ ਕਿਣ-ਮਿਣ ਨਾਲ ਲੋਕਾਂ ਨੂੰ ਗਰਮੀ ਤੋਂ ਮਿਲੀ ਵੱਡੀ ਰਾਹਤ

ਸਿਟੀ ਬਿਊਟੀਫੁਲ ਚੰਡੀਗੜ੍ਹ ਵਿੱਚ ਅੱਜ ਸਵੇਰੇ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਈ ਹਲਕੀ ਕਿਣ-ਮਿਣ ਨੇ ਲੋਕਾਂ ਨੂੰ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਵੱਡੀ ਰਾਹਤ ਦਵਾਈ ਹੈ। ਸਵੇਰ ਵੇਲੇ ਪਏ ਮੀਂਹ ਨਾਲ ਜਿੱਥੇ ਸ਼ਹਿਰ ਦਾ ਮੌਸਮ ਸੁਹਾਵਣਾ ਹੋ ਗਿਆ, ਉੱਥੇ ਹੀ ਤਾਪਮਾਨ ਵਿੱਚ ਵੀ ਇੱਕ ਤੋਂ ਦੋ ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ ਵਿੱਚ ਆਈ ਗਿਰਾਵਟ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਆਂਕੜਿਆਂ ਅਨੁਸਾਰ, ਅੱਜ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 22.1 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੀਂਹ ਤੋਂ ਬਾਅਦ ਵਗੀ ਠੰਡੀ ਹਵਾ ਨੇ ਲੋਕਾਂ ਨੂੰ ਸੁਖਾਵਾਂ ਅਹਿਸਾਸ ਕਰਵਾਇਆ। ਹੋਰ ਮੀਂਹ ਪੈਣ ਦੀ ਸੰਭਾਵਨਾ ਮੌਸਮ ਵਿਗਿਆਨੀਆਂ ਅਨੁਸਾਰ ਅੱਜ ਦਿਨ ਦੌਰਾਨ ਵੀ ਚੰਡੀਗੜ੍ਹ ਵਿੱਚ ਰੁਕ-ਰੁਕ ਕੇ ਹਲਕਾ ਮੀਂਹ ਪੈਣ ਦੀ ਪੂਰੀ ਸੰਭਾਵਨਾ ਬਣੀ ਹੋਈ ਹੈ। ਇਸ ਦੇ ਨਾਲ ਹੀ ਵਿਭਾਗ ਨੇ ਪੂਰਵ-ਅਨੁਮਾਨ ਜਤਾਇਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਜਾਰੀ ਰਹਿ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਹੋਰ ਰਾਹਤ ਮਿਲੇਗੀ।