ਕੈਨੇਡਾ ਸਰਕਾਰ ਨੇ ਭਾਰਤੀ ਪੇਸ਼ੇਵਰਾਂ ਨੂੰ ਦਿੱਤਾ ਇੱਕ ਹੋਰ ਝਟਕਾ, ਬਦਲੇ ਇਮੀਗ੍ਰੇਸ਼ਨ ਐਂਟਰੀ ਸਬੰਧੀ ਨਿਯਮ
- ਵਿਦੇਸ਼
- 26 Dec,2024

ਕੈਨੇਡਾ - ਕੈਨੇਡਾ ਜਾ ਕੇ ਨੌਕਰੀ ਕਰਨ ਦੇ ਚਾਹਵਾਨ ਭਾਰਤੀ ਪੇਸ਼ੇਵਰਾਂ ਨੂੰ ਕੈਨੇਡਾ ਦੀ ਟਰੂਡੋ ਸਰਕਾਰ ਨੇ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਦਰਅਸਲ ਕੈਨੇਡੀਅਨ ਸਰਕਾਰ ਨੇ ਐਕਸਪ੍ਰੈਸ ਇਮੀਗ੍ਰੇਸ਼ਨ ਪ੍ਰਣਾਲੀ ’ਚ ਵੱਡੇ ਬਦਲਾਅ ਕੀਤੇ ਹਨ। ਇਸ ’ਚ ਉਮੀਦਵਾਰਾਂ ਦੀ ਯੋਗਤਾ ਨਿਰਧਾਰਤ ਕਰਨ ਵਾਲੇ ਵਿਆਪਕ ਦਰਜਾਬੰਦੀ ਪ੍ਰਣਾਲੀ ਦੇ ਨਿਯਮਾਂ ’ਚ ਬਦਲਾਅ ਕੀਤਾ ਗਿਆ ਹੈ। ਨਵੇਂ ਨਿਯਮਾਂ ਦੇ ਤਹਿਤ, ਨੌਕਰੀ ਦੀ ਪੇਸ਼ਕਸ਼ ਪ੍ਰਾਪਤ ਕਰਨ ਲਈ ਉਮੀਦਵਾਰਾਂ ਨੂੰ ਕੋਈ ਵਾਧੂ ਅੰਕ ਨਹੀਂ ਦਿੱਤੇ ਜਾਣਗੇ। ਨਵੇਂ ਨਿਯਮ ਸਾਲ 2025 ਤੋਂ ਲਾਗੂ ਹੋਣਗੇ। ਵਿਆਪਕ ਦਰਜਾਬੰਦੀ ਪ੍ਰਣਾਲੀ ’ਚ ਤਬਦੀਲੀਆਂ ਉਹਨਾਂ ਲੋਕਾਂ ਨੂੰ ਪ੍ਰਭਾਵਤ ਕਰਨਗੀਆਂ ਜੋ ਐਕਸਪ੍ਰੈਸ ਐਂਟਰੀ ਪ੍ਰਣਾਲੀ ਦੇ ਤਹਿਤ ਕੈਨੇਡਾ ਵਿੱਚ ਪੱਕੇ ਤੌਰ 'ਤੇ ਪਰਵਾਸ ਕਰਨ ਦਾ ਇਰਾਦਾ ਰੱਖਦੇ ਹਨ। ਇਹ ਨਿਯਮ ਉਨ੍ਹਾਂ ਲੋਕਾਂ 'ਤੇ ਵੀ ਲਾਗੂ ਹੋਣਗੇ ਜੋ ਕੈਨੇਡਾ ਵਿੱਚ ਪਹਿਲਾਂ ਹੀ ਅਸਥਾਈ ਤੌਰ 'ਤੇ ਕੰਮ ਕਰ ਰਹੇ ਹਨ। ਕੈਨੇਡਾ ਸਰਕਾਰ ਨੇ ਕਿਹਾ ਹੈ ਕਿ 'ਜਦੋਂ ਨਵੇਂ ਨਿਯਮ ਲਾਗੂ ਹੋਣਗੇ, ਉਹ ਉਨ੍ਹਾਂ ਉਮੀਦਵਾਰਾਂ 'ਤੇ ਲਾਗੂ ਹੋਣਗੇ ਜਿਨ੍ਹਾਂ ਨੂੰ ਨੌਕਰੀ ਦੀ ਪੇਸ਼ਕਸ਼ ਮਿਲੀ ਹੈ ਅਤੇ ਨਾਲ ਹੀ ਉਹ ਉਮੀਦਵਾਰ ਜੋ ਨਵੇਂ ਹਨ।' ਹਾਲਾਂਕਿ ਨਵੇਂ ਨਿਯਮ ਉਨ੍ਹਾਂ ਉਮੀਦਵਾਰਾਂ ਨੂੰ ਪ੍ਰਭਾਵਤ ਨਹੀਂ ਕਰਨਗੇ ਜਿਨ੍ਹਾਂ ਨੇ ਪਹਿਲਾਂ ਹੀ ਸਥਾਈ ਨਿਵਾਸ (PR) ਲਈ ਅਰਜ਼ੀ ਦਿੱਤੀ ਹੈ। ਇਹ ਉਹਨਾਂ ਉਮੀਦਵਾਰਾਂ 'ਤੇ ਵੀ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਨੇ ਪਹਿਲਾਂ ਹੀ ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (IRCC) ਲਈ ਪੀਆਰ ਲਈ ਅਰਜ਼ੀ ਜਮ੍ਹਾ ਕਰ ਦਿੱਤੀ ਹੈ, ਜਿਸ 'ਤੇ ਮੌਜੂਦਾ ਸਮੇਂ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ।
Posted By:

Leave a Reply