ਹਾਈ ਕੋਰਟ ਨੇ ਐਮ ਪੀ ਅੰਮ੍ਰਿਤਪਾਲ ਸਿੰਘ ਵਿਰੁੱਧ ਸਖ਼ਤ, ਹੁਣ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਹੋਵੇਗਾ ਨੋਟਿਸ
- ਪੰਜਾਬ
- 17 Jan,2025

ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ MP ਅੰਮ੍ਰਿਤਪਾਲ ਸਿੰਘ ਵਿਰੁੱਧ ਦਾਇਰ ਚੋਣ ਪਟੀਸ਼ਨ ਦੀ ਸੁਣਵਾਈ ਦੌਰਾਨ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਪਟੀਸ਼ਨਕਰਤਾ ਦੇ ਵਕੀਲ ਐਡਵੋਕੇਟ ਰਾਹੁਲ ਆਦਿਆ ਨੇ ਅਦਾਲਤ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਪਹਿਲਾਂ ਵੀ ਤਿੰਨ ਵਾਰ ਨੋਟਿਸ ਭੇਜਿਆ ਗਿਆ ਸੀ, ਪਰ ਉਸਨੇ ਜਾਣਬੁੱਝ ਕੇ ਇਸਨੂੰ ਸਵੀਕਾਰ ਨਹੀਂ ਕੀਤਾ।ਇਸ ਰਵੱਈਏ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਅਦਾਲਤ ਨੇ ਹੁਕਮ ਦਿੱਤਾ ਕਿ ਹੁਣ ਇਹ ਨੋਟਿਸ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਕੀਤਾ ਜਾਵੇਗਾ। ਅਦਾਲਤ ਨੇ ਕਿਹਾ ਕਿ ਨੋਟਿਸ ਬਾਰੇ ਜਾਣਕਾਰੀ ਹਰ ਹਾਲਤ ਵਿੱਚ ਅੰਮ੍ਰਿਤਪਾਲ ਸਿੰਘ ਤੱਕ ਪਹੁੰਚਣੀ ਚਾਹੀਦੀ ਹੈ।ਪਟੀਸ਼ਨਕਰਤਾ ਨੇ ਦੋਸ਼ ਲਗਾਇਆ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਚੋਣ ਪ੍ਰਕਿਰਿਆ ਵਿੱਚ ਬੇਨਿਯਮੀਆਂ ਕੀਤੀਆਂ ਹਨ ਅਤੇ ਇਸ 'ਤੇ ਸੁਣਵਾਈ ਜ਼ਰੂਰੀ ਹੈ। ਵਕੀਲ ਰਾਹੁਲ ਆਦਿਆ ਨੇ ਕਿਹਾ, "ਅੰਮ੍ਰਿਤਪਾਲ ਸਿੰਘ ਦਾ ਨੋਟਿਸ ਨਾ ਲੈਣ ਦੀ ਕੋਸ਼ਿਸ਼ ਨਿਆਂਇਕ ਪ੍ਰਕਿਰਿਆ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਹੈ।" ਹਾਈ ਕੋਰਟ ਦੇ ਇਸ ਹੁਕਮ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਕੀ ਸਟੈਂਡ ਲੈਂਦੇ ਹਨ।
Posted By:

Leave a Reply