ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ, ਅਗਲੇ ਹਫ਼ਤੇ ਦਾ ਪ੍ਰੋਗਰਾਮ ਤੈਅ
- ਪੰਜਾਬ
- (Asia/Kolkata)
ਰਾਹੁਲ ਗਾਂਧੀ 28 ਫਰਵਰੀ ਨੂੰ ਪੰਜਾਬ ਆ ਰਹੇ ਹਨ। ਆਪਣੇ ਪੰਜਾਬ ਦੌਰੇ ਦੌਰਾਨ ਰਾਹੁਲ ਗਾਂਧੀ ਬਰਨਾਲਾ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ। ਇਹ ਰੈਲੀ ਪਾਰਟੀ ਦੀ “ਮਨਰੇਗਾ ਬਚਾਓ” ਮੁਹਿੰਮ ਦੇ ਹਿੱਸੇ ਦੇ ਤੌਰ ‘ਤੇ ਕਰਵਾਈ ਜਾ ਰਹੀ ਹੈ। ਦੱਸ ਦਈਏ ਕਿ ਕਾਂਗਰਸ ਲੀਡਰਸ਼ਿਪ ਨੇ ਦੇਸ਼ ਭਰ ਵਿੱਚ ਸਿਰਫ਼ ਤਿੰਨ ਵੱਡੀਆਂ ਰੈਲੀਆਂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਬਰਨਾਲਾ ਨੂੰ ਵਿਸ਼ੇਸ਼ ਤੌਰ ‘ਤੇ ਚੁਣਿਆ ਗਿਆ ਹੈ। ਇਹ ਰੈਲੀ ਮਨਰੇਗਾ ਅਤੇ ਅਮਰੀਕਾ-ਭਾਰਤ ਵਪਾਰ ਦੇ ਵਿਰੁੱਧ ਹੈ। ਇਸ ਰੈਲੀ ਨੂੰ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ। ਪਾਰਟੀ ਨੇ ਰਾਜਪੁਰਾ ਦੇ ਵਿਧਾਇਕ ਹਰਦਿਆਲ ਕੰਬੋਜ ਨੂੰ ਰੈਲੀ ਦਾ ਇੰਚਾਰਜ ਨਿਯੁਕਤ ਕੀਤਾ ਹੈ। ਕਾਂਗਰਸ ਅੱਜ ਰੈਲੀ ਸਬੰਧੀ ਇੱਕ ਮੀਟਿੰਗ ਵੀ ਕਰ ਰਹੀ ਹੈ। ਦੱਸ ਦਈਏ ਕਿ ਇਸ ਵੇਲੇ ਪੰਜਾਬ ਕਾਂਗਰਸ ਧੜੇਬੰਦੀ ਦਾ ਸ਼ਿਕਾਰ ਹੈ ਅਤੇ ਇਸ ਰੈਲੀ ਦੌਰਾਨ ਪੂਰੀ ਪਾਰਟੀ ਪੂਰੀ ਇੱਕਜੁੱਟਤਾ ਦਿਖਾਉਣ ਦੀ ਕੋਸ਼ਿਸ਼ ਕਰੇਗੀ।
Leave a Reply