ਪਹਿਲਗਾਮ ਹਮਲਾ: ਜੰਮੂ-ਕਸ਼ਮੀਰ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 10 ਲੱਖ ਰੁਪਏ ਐਕਸ-ਗਰੇਸ਼ੀਆ ਦਾ ਐਲਾਨ

ਪਹਿਲਗਾਮ ਹਮਲਾ: ਜੰਮੂ-ਕਸ਼ਮੀਰ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 10 ਲੱਖ ਰੁਪਏ ਐਕਸ-ਗਰੇਸ਼ੀਆ ਦਾ ਐਲਾਨ

ਸ਼੍ਰੀਨਗਰ :ਜੰਮੂ-ਕਸ਼ਮੀਰ ਸਰਕਾਰ ਨੇ ਪਹਿਲਗਾਮ ਅਤਿਵਾਦੀ ਹਮਲੇ ਵਿਚ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਵਾਰ ਲਈ 10 ਲੱਖ ਰੁਪਏ ਦੀ ਐਕਸ-ਗਰੇਸ਼ੀਆ ਦਾ ਐਲਾਨ ਕੀਤਾ। ਇਹ ਐਲਾਨ ਕਰਦੇ ਹੋਏ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ X ‘ਤੇ ਇੱਕ ਪੋਸਟ ਵਿੱਚ ਕਿਹਾ, “ਕੱਲ੍ਹ ਪਹਿਲਗਾਮ ਵਿਚ ਹੋਏ ਘਿਣਾਉਣੇ ਅਤਿਵਾਦੀ ਹਮਲੇ ਤੋਂ ਬਹੁਤ ਦੁਖੀ ਹਾਂ। ਮਾਸੂਮ ਨਾਗਰਿਕਾਂ ਵਿਰੁੱਧ ਇਸ ਵਹਿਸ਼ੀ ਕਾਰਵਾਈ ਦੀ ਸਾਡੇ ਸਮਾਜ ਵਿਚ ਕੋਈ ਥਾਂ ਨਹੀਂ ਹੈ। ਅਸੀਂ ਇਸਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ। ਅਸੀਂ ਗਵਾਈਆਂ ਕੀਮਤੀ ਜਾਨਾਂ ਲਈ ਸੋਗ ਪ੍ਰਗਟ ਕਰਦੇ ਹਾਂ।

ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਪੈਸਾ ਕਦੇ ਵੀ ਕਿਸੇ ਵਿਅਕਤੀ ਵਜੋਂ ਦੀ ਪੂਰਤੀ ਨਹੀਂ ਕਰ ਸਕਦਾ, ਪਰ ਸਮਰਥਨ ਅਤੇ ਏਕਤਾ ਦੇ ਪ੍ਰਤੀਕ ਵਜੋਂ ਜੰਮੂ-ਕਸ਼ਮੀਰ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਲਈ 10 ਲੱਖ ਰੁਪਏ ਦੀ ਐਕਸ-ਗਰੇਸ਼ੀਆ ਦਾ ਐਲਾਨ ਕਰਦੀ ਹੈ। ਮੁੱਖ ਮੰਤਰੀ ਨੇ ਗੰਭੀਰ ਜ਼ਖਮੀਆਂ ਲਈ 2 ਲੱਖ ਰੁਪਏ ਅਤੇ ਮਾਮੂਲੀ ਜ਼ਖਮੀਆਂ ਲਈ 1 ਲੱਖ ਰੁਪਏ ਦੀ ਐਕਸ-ਗਰੇਸ਼ੀਆ ਦਾ ਐਲਾਨ ਵੀ ਕੀਤਾ।

ਅਬਦੁੱਲਾ ਨੇ ਕਿਹਾ ਕਿ ਮ੍ਰਿਤਕਾਂ ਦੀਆਂ ਮ੍ਰਿਤਕ ਦੇਹਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਸਨਮਾਨਜਨਕ ਢੰਗ ਨਾਲ ਪਹੁੰਚਾਉਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਜ਼ਖਮੀਆਂ ਨੂੰ ਸਭ ਤੋਂ ਵਧੀਆ ਡਾਕਟਰੀ ਦੇਖਭਾਲ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਇਸ ਭਿਆਨਕ ਸਮੇਂ ਵਿਚ ਅਸੀ ਤੁਹਾਡੇ ਨਾਲ ਖੜ੍ਹੇ ਹਾਂ। 

#PahalgamAttack #ExGratia #JammuKashmirGovernment #VictimSupport #TerrorAttack #Compensation #GovernmentRelief #Solidarity #KashmirNews #BreakingNews