ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਸਮਾਣਾ : ਗੁਰਦੁਆਰਾ ਸ੍ਰੀ ਗੁਰੂ ਰਵਿਦਾਸ, ਰਵਿਦਾਸ ਨਗਰ ਵਿਖੇ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ। ਜਿਸ ਵਿੱਚ ਪ੍ਰਸਿੱਧ ਕੀਰਤਨੀਏ ਕੁਲਜਿੰਦਰ ਸਿੰਘ ਕੈਨੇਡਾ ਵਾਲਿਆਂ, ਹੈੱਡ ਗ੍ਰੰਥੀ ਬਲਵਿੰਦਰ ਸਿੰਘ, ਗੁਰਨੂਰ ਸੰਗੀਤ ਅਕੈਡਮੀ ਦੇ ਵਿਦਿਆਰਥੀ ਨੂਰਗੁਨਤਾਸ ਕੌਰ, ਅਰਸ਼ ਬੇਦੀ, ਏਕਮ ਜੋਤ ਕੌਰ, ਨਵਜੋਤ ਤੇ ਅਰਸ਼ਦੀਪ ਕੌਰ ਨੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਮੁੱਖ ਸੇਵਾਦਾਰ ਰਾਜ ਸਿੰਘ ਨੇ ਛੋਟੇ ਸਾਹਿਬਜਾਦਿਆਂ, ਮਾਤਾ ਗੁਜਰੀ ਅਤੇ ਸਹੀਦ ਸਿੰਘਾਂ ਦੀ ਸ਼ਹਾਦਤ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਾਹਿਬਜਾਦਿਆਂ ਨੂੰ ਸਹਾਦਤਾਂ ਦੀ ਗੁੜਤੀ ਆਪਣੇ ਦਾਦਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤੋਂ ਮਿਲੀ। ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਸ਼ਹੀਦ ਸਿੰਘਾਂ ਦੇ ਇਤਿਹਾਸ ਤੋਂ ਜਾਣੂ ਕਰਵਾਉਣ। ਇਸ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਹਾਜਰ ਸਨ।