ਗੁਰਦੁਆਰਾ ਵਿਸ਼ਵਕਰਮਾ ਸਾਹਿਬ ਦੀ ਨਵੀਂ ਬਣ ਰਹੀ ਇਮਾਰਤ ਦਾ ਲੈਂਟਰ ਪਾਇਆ

ਗੁਰਦੁਆਰਾ ਵਿਸ਼ਵਕਰਮਾ ਸਾਹਿਬ ਦੀ ਨਵੀਂ ਬਣ ਰਹੀ ਇਮਾਰਤ ਦਾ ਲੈਂਟਰ ਪਾਇਆ

 ਸਰਦੂਲਗੜ੍ਹ : ਸਰਦੂਲਗੜ੍ਹ ਵਿਖੇ ਗੁਰਦੁਆਰਾ ਸ੍ਰੀ ਵਿਸ਼ਵਕਰਮਾ ਜੀ ਦੀ ਨਵੀਂ ਬਣ ਰਹੀ ਇਮਾਰਤ ਦੀ ਛੱਤ ਦੀ ਸ਼ੁਰੂਆਤ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਅਰਦਾਸ ਬੇਨਤੀ ਕਰਕੇ ਕੀਤੀ ਗਈ। ਇਸ ਮੌਕੇ ਬਾਬਾ ਸਤਨਾਮ ਸਿੰਘ ਜੀ ਭੂਰੀ ਵਾਲੇ ਡੇਰਾ ਪਿੰਡ ਆਲੂਪੁਰ ਵਿਸ਼ੇਸ਼ ਤੌਰ ਤੇ ਇੱਥੇ ਪਹੁੰਚੇ ਅਤੇ ਆਪਣੇ ਕਰ ਕਮਲਾਂ ਨਾਲ ਗੁਰੂ ਘਰ ਦੀ ਛੱਤ ਪਾਉਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸਮੂਹ ਰਾਮਗੜੀਆ ਭਾਈਚਾਰੇ ਵੱਲੋਂ ਛੱਤ ਪਾਉਣ ਵਿੱਚ ਆਪਣੀ ਸੇਵਾ ਨਿਭਾਈ ਗਈ ਇਸ ਕਾਰਜ ਮੌਕੇ ਬਾਬਾ ਸਤਨਾਮ ਸਿੰਘ ਨੇ ਇਸ ਉਪਰਾਲੇ ਲਈ ਜਿੱਥੇ ਸਮੂਹ ਰਾਮਗੜੀਏ ਭਾਈਚਾਰੇ ਦੀ ਸਲਾਘਾ ਕੀਤੀ ਉੱਥੇ ਹੀ ਉਨ੍ਹਾਂ ਵੱਲੋਂ ਇਲਾਕੇ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਗਈ ਕਿ ਉਨ੍ਹਾਂ ਵੱਲੋਂ ਵੱਧ ਤੋਂ ਵੱਧ ਗੁਰਦੁਆਰਾ ਸਾਹਿਬ ਦੀ ਬਣ ਰਹੀ ਇਮਾਰਤ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਰਾਮਗੜੀਆ ਭਾਈਚਾਰੇ ਦੇ ਪ੍ਰਧਾਨ ਨਵਿੰਦਰ ਸਿੰਘ, ਹੈਡ ਗ੍ਰੰਥੀ ਬਾਬਾ ਨਛੱਤਰ ਸਿੰਘ, ਭੋਲਾ ਸਿੰਘ, ਤੇਜਾ ਸਿੰਘ ਸੁਖਵਿੰਦਰ ਸਿੰਘ ਐਮਸੀ, ਅੰਗਰੇਜ਼ ਸਿੰਘ, ਡਾਕਟਰ ਬਿੱਲੂ ਸਿੰਘ, ਹਰੀ ਸਿੰਘ, ਪ੍ਰਦੀਪ ਕੁਮਾਰ (ਕਾਕਾ ਉੱਪਲ) ਆਦੀ ਹਾਜ਼ਰ ਸਨ।