Daily Suraj

ਪੰਜਾਬੀ

ਅਕਾਲੀ ਦਲ ਪੁਨਰ ਸੁਰਜੀਤ ਨਗਰ ਕੌਂਸਲ ਚੋਣਾਂ ਪੂਰੀ ਤਾਕਤ ਨਾਲ ਲੜੇਗਾ- ਪੂਨੀਆਂ, ਮਾਧੋਪੁਰ, ਮਨਦੀਪ, ਸ਼ੇਰ

21 Jan, 2026 02:38 PM

(ਮੁਖ਼ਤਿਆਰ ਸਿੰਘ) ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਜਿਲਾ ਇਕਾਈ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ ਦੀ ਪ੍ਰਧਾਨਗੀ ਹੇਠ ਇਥੇ ਹੋਈ ਜਿਸ ਵਿਚ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਸੰਬੰਧੀ ਰਣਨੀਤੀ, ਉਮੀਦਵਾਰਾਂ ਦੀ ਚੋਣ, ਚੋਣ ਮੁਹਿੰਮ ਅਤੇ ਸੰਗਠਨਕ ਮਜ਼ਬੂਤੀ ਬਾਰੇ ਚਰਚਾ ਕੀਤੀ ਗਈ। ਮੀਟਿੰਗ ਵਿਚ ਵਰਕਿੰਗ ਕਮੇਟੀ ਮੈਬਰ ਰਣਬੀਰ ਸਿੰਘ ਪੂਨੀਆ, ਹਰਵੇਲ ਸਿੰਘ ਮਾਧੋਪੁਰ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸ਼ੇਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸਿਰਕਤ ਕੀਤੀ। ਮੀਟਿੰਗ ਵਿਚ ਹਰ ਵਾਰਡ ਵਿਚ ਮਜਬੂਤ ਸਾਫ਼ ਸੁਥਰੇ ਅਕਸ਼ ਵਾਲੇ ਉਮੀਦਵਾਰਾਂ ਨੂੰ ਅੱਗੇ ਲਿਆਉਂਣ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਰਕਿੰਗ ਕਮੇਟੀ ਮੈਬਰ ਰਣਬੀਰ ਸਿੰਘ ਪੂਨੀਆ, ਹਰਵੇਲ ਸਿੰਘ ਮਾਧੋਪੁਰ, ਸਾਬਕਾ ਕੌਂਸਲ ਪ੍ਰਧਾਨ ਸ਼ੇਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਕੌਂਸਲ ਚੋਣਾਂ ਵਿੱਚ ਆਪਣੇ ਉਮੀਦਵਾਰ ਮੈਦਾਨ ਵਿੱਚ ਲਿਆ ਕੇ ਪੂਰੀ ਤਾਕਤ ਨਾਲ ਚੋਣਾਂ ਲੜੇਗਾ। ਉਨ੍ਹਾਂ ਦੱਸਿਆ ਕਿ ਪਾਰਟੀ ਦਾ ਮੁੱਖ ਮਕਸਦ ਸਾਫ਼-ਸੁਥਰਾ ਪ੍ਰਸ਼ਾਸਨ, ਬਿਨਾਂ ਪੱਖਪਾਤ ਵਿਕਾਸ ਅਤੇ ਸ਼ਹਿਰੀਆਂ ਨੂੰ ਦਫ਼ਤਰੀ ਚੱਕਰਾਂ ਤੋਂ ਮੁਕਤੀ ਦਿਵਾਉਣਾ ਹੈ। ਆਗੂਆਂ ਨੇ ਮੌਜੂਦਾ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅੱਜ ਸ਼ਹਿਰਾਂ ਵਿੱਚ ਪੱਖਪਾਤ, ਲਾਲਫੀਤਾਸ਼ਾਹੀ ਅਤੇ ਭ੍ਰਿਸ਼ਟਾਚਾਰ ਕਾਰਨ ਲੋਕ ਬਹੁਤ ਪ੍ਰੇਸ਼ਾਨ ਹਨ ਅਤੇ ਛੋਟੇ ਕੰਮਾਂ ਲਈ ਵੀ ਲੋਕਾਂ ਨੂੰ ਦਫ਼ਤਰਾਂ ਵਿੱਚ ਮਹੀਨਿਆਂ ਤੱਕ ਭਟਕਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜਿਤ ਉਪਰੰਤ ਲੋਕਾਂ ਨੂੰ ਘਰ ਬੈਠਿਆਂ ਫੋਨ ਰਾਹੀਂ ਹੀ ਕੰਮ ਕਰਵਾਉਣ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੜਕਾਂ, ਨਾਲੀਆਂ, ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਨੌਜਵਾਨਾਂ ਲਈ ਖੇਡ ਮੈਦਾਨਾਂ ਵਰਗੀਆਂ ਬੁਨਿਆਦੀ ਸਹੂਲਤਾਂ ਵੱਲ ਵਿਸੇਸ ਧਿਆਨ ਦਿਤਾ ਜਾਵੇਗਾ ਅਤੇ ਵਪਾਰੀ, ਮਜਦੂਰ, ਦੁਕਾਨਦਾਰ ਅਤੇ ਆਮ ਲੋਕਾਂ ਨੂੰ ਕੋਈ ਮੁਸਕਲ ਨਹੀਂ ਆਉਂਣ ਦਿਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਪਾਰਟੀ ਉਮੀਦਵਾਰਾਂ ਦੀ ਮਦਦ ਦੀ ਅਪੀਲ ਕੀਤੀ। ਇਸ ਮੌਕੇ ਦਰਬਾਰਾ ਸਿੰਘ ਰੰਧਾਵਾ, ਸੁਰਿੰਦਰ ਸਿੰਘ ਸੁਹਾਗਹੇੜੀ, ਦੀਦਾਰ ਸਿੰਘ ਰਾਮਪੁਰ, ਸਵਰਨ ਸਿੰਘ, ਗੁਰਦੇਵ ਸਿੰਘ ਵਿਰਕ ਬੀੜ ਭਮਾਰਸੀ, ਰਮਨਦੀਪ ਸਿੰਘ, ਸੁਰਜੀਤ ਸਿੰਘ ਚਨਾਰਥਲ, ਬਲਵਿੰਦਰ ਸਿੰਘ, ਜਗਦੀਸ਼ ਸਿੰਘ ਰਾਣਾ ਅਮਲੋਹ, ਅਜੀਤ ਸਿੰਘ ਮਾਸਟਰ ਅਤੇ ਹਰਮੇਲ ਸਿੰਘ ਰੰਘੇੜਾ ਆਦਿ ਹਾਜ਼ਰ ਸਨ।

Posted By: Daily Suraj Bureau

Latest News