ਸ਼ੁਕਰਾਨਾ ਸਮਾਗਮ ਦੌਰਾਨ ਦਰਬਾਰ ਸਾਹਿਬ ਦੇ ਰਾਗੀ ਦੇ ਰਸਭਿੰਨੇ ਕੀਰਤਨ ਦਾ ਸੰਗਤਾਂ ਨੇ ਆਨੰਦ ਮਾਣਿਆ
- ਸੰਗਰੂਰ
- (Asia/Kolkata)
ਵੱਖ ਵੱਖ ਸਹਿਯੋਗੀ ਸੰਸਥਾਵਾਂ ਸਮੇਤ ਸਿਦਕੀ ਸਾਹਿਬ ਦਾ ਵਿਸ਼ੇਸ਼ ਸਨਮਾਨ ਸੰਗਰੂਰ,(ਜਗਸੀਰ ਲੌਂਗੋਵਾਲ)-ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਵੱਖ ਵੱਖ ਸਮਾਗਮ ਬੜੀ ਚੜ੍ਹਦੀ ਕਲਾ ਵਿੱਚ ਸੰਪੂਰਨ ਹੋਏ। ਇਸ ਖੁਸ਼ੀ ਵਿੱਚ ਪ੍ਬੰਧਕ ਕਮੇਟੀ ਵੱਲੋਂ ਸ਼ੁਕਰਾਨਾ ਸਮਾਗਮ ਜਸਵਿੰਦਰ ਸਿੰਘ ਪ੍ਰਿੰਸ ਮੁੱਖ ਸੇਵਾਦਾਰ, ਪਰਮਿੰਦਰ ਸਿੰਘ ਸੋਬਤੀ, ਗੁਰਵਿੰਦਰ ਸਿੰਘ ਸਰਨਾ ਗੁਰਜੰਟ ਸਿੰਘ ਦੀ ਦੇਖ ਰੇਖ ਹੇਠ ਆਯੋਜਿਤ ਕੀਤਾ ਗਿਆ। ਗੁਰਮੀਤ ਸਿੰਘ ਸਾਹਨੀ ਦੇ ਸਟੇਜ ਸੰਚਾਲਨ ਅਧੀਨ ਰਾਤਰੀ ਦੇ ਦੀਵਾਨ ਦੀ ਆਰੰਭਤਾ ਭਾਈ ਅੰਮ੍ਰਿਤਪਾਲ ਸਿੰਘ ਹਜ਼ੂਰੀ ਰਾਗੀ ਦੇ ਜਥੇ ਨੇ ਕੀਤੀ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੁੱਭਦੀਪ ਸਿੰਘ ਦੇ ਜਥੇ ਨੇ ਰਸਭਿੰਨਾ ਕੀਰਤਨ ਕੀਤਾ ਜਿਸ ਦਾ ਸੰਗਤਾਂ ਨੇ ਆਨੰਦ ਮਾਣਿਆ। ਜਥਿਆਂ ਨੂੰ ਜਸਵਿੰਦਰ ਸਿੰਘ ਪਿ੍ੰਸ, ਪਰਮਿੰਦਰ ਸਿੰਘ ਸੋਬਤੀ ਦੇ ਨਾਲ ਭਾਈ ਮਨਦੀਪ ਸਿੰਘ ਮੁਰੀਦ, ਹਰਭਜਨ ਸਿੰਘ ਭੱਟੀ, ਗੁਰਿੰਦਰ ਵੀਰ ਸਿੰਘ, ਮਨਦੀਪ ਸਿੰਘ ਸ਼ੈਲੀ, ਕੁਲਬੀਰ ਸਿੰਘ, ਦਲਵੀਰ ਸਿੰਘ ਬਾਬਾ, ਪ੍ਰੀਤਮ ਸਿੰਘ ਆਦਿ ਨੇ ਸਿਰੋਪਾਓ ਦੇ ਕੇ ਸਤਿਕਾਰ ਕੀਤਾ। ਇਸ ਮੌਕੇ ਤੇ ਗੁਰਪੁਰਬ ਸਮਾਗਮਾਂ ਦੌਰਾਨ ਮਿਲੇ ਸਹਿਯੋਗ ਲਈ ਵੱਖ ਵੱਖ ਸੰਸਥਾਵਾਂ ਦੇ ਮੁਖੀਆਂ/ ਨੁਮਾਇੰਦਿਆਂ ਹਰਭਜਨ ਸਿੰਘ ਭੱਟੀ ਮੁੱਖ ਸੇਵਾਦਾਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਹਰਜੀਤ ਸਿੰਘ ਭਾਈ ਘਨ੍ਹਈਆ ਜੀ ਸੇਵਾ ਦੱਲ, ਜਸਵਿੰਦਰ ਸਿੰਘ ਸਾਹਨੀ ਮੁੱਖ ਸੇਵਾਦਾਰ ਸ਼ਹੀਦ ਭਾਈ ਦੀਪ ਸਿੰਘ ਜੀ ਸੇਵਾ ਸੁਸਾਇਟੀ, ਮਾਤਾ ਸਵਰਨ ਕੌਰ ਮੁੱਖ ਸੇਵਾਦਾਰ ਇਸਤਰੀ ਸਤਿਸੰਗ ਸਭਾ ਨੂੰ ਪ੍ਬੰਧਕ ਕਮੇਟੀ ਦੇ ਨਾਲ ਨਰਿੰਦਰ ਪਾਲ ਸਿੰਘ ਸਾਹਨੀ ਐਡਵੋਕੇਟ ਨੇ ਸਨਮਾਨਿਤ ਕੀਤਾ। ਇਸ ਦੇ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਡਿਪਟੀ ਚੀਫ਼ ਆਰਗੇਨਾਈਜ਼ਰ ਸੁਰਿੰਦਰ ਪਾਲ ਸਿੰਘ ਸਿਦਕੀ ਵੱਲੋਂ ਨਿਭਾਈਆਂ ਅਹਿਮ ਸੇਵਾਵਾਂ ਲਈ ਉਚੇਚੇ ਤੌਰ ਤੇ ਸਨਮਾਨ ਦਿੱਤਾ ਗਿਆ। ਪ੍ਭਾਤ ਫੇਰੀਆਂ ਅਤੇ ਨਗਰ ਕੀਰਤਨ ਵਿੱਚ ਸੇਵਾਵਾਂ ਲਈ ਗੁਰਜੰਟ ਸਿੰਘ, ਭਾਈ ਸੁੰਦਰ ਸਿੰਘ ਹੈੱਡ ਗ੍ਰੰਥੀ, ਗੁਰਕੰਵਲ ਸਿੰਘ, ਕਿਸ਼ਨ ਸਿੰਘ ਕੋਹਲੀ, ਗੁਰਮੇਲ ਸਿੰਘ ਆਦਿ ਨੂੰ ਵੀ ਯਾਦਗਾਰੀ ਚਿੰਨ੍ਹ ਭੇਂਟ ਕੀਤੇ ਗਏ।ਇਸ ਸਮਾਗਮ ਵਿੱਚ ਗੁਰਿੰਦਰ ਸਿੰਘ ਗੁਜਰਾਲ, ਰਾਜਵਿੰਦਰ ਸਿੰਘ, ਗੁਰਸਿਮਰਨ ਸਿੰਘ, ਹਰਵਿੰਦਰ ਸਿੰਘ ਪੱਪੂ, ਜਸਵੀਰ ਸਿੰਘ ਪਿੰਕਾ, ਹਰਪ੍ਰੀਤ ਸਿੰਘ ਪ੍ਰੀਤ, ਗਗਨਦੀਪ ਸਿੰਘ, ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ ਰੋਬਿਨ, ਮਨਵਿੰਦਰ ਸਿੰਘ ਰਾਜਨ, ਬਾਬਾ ਪਿਆਰਾ ਸਿੰਘ, ਬੀਬੀ ਜਤਿੰਦਰ ਕੌਰ, ਪਰਮਜੀਤ ਕੌਰ, ਗੁਰਲੀਨ ਕੌਰ, ਪਰਵਿੰਦਰ ਕੌਰ, ਰੇਖਾ ਰਾਣੀ, ਕਿਰਨ ਦੂਆ, ਮਹਿਕਪ੍ਰੀਤ ਕੌਰ, ਬ੍ਰਹਮਜੋਤ ਕੌਰ, ਸਿਮਰਨਜੀਤ ਕੌਰ, ਮਨਪ੍ਰੀਤ ਕੌਰ, ਏਕਜੋਤ ਕੌਰ, ਜੋਗਿੰਦਰ ਕੌਰ , ਜਗਤਾਰ ਕੌਰ ਸਮੇਤ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।
Leave a Reply