ਕੇਰਲ ਦੇ ਗ੍ਰਹਿ ਮੰਤਰੀ Ramesh Chennithala ਵੱਲੋਂ 2006 ਦੇ ਮਾਮਲੇ ’ਚ Gyanesh Kumar ਖ਼ਿਲਾਫ਼ ਵਿਜੀਲੈਂਸ ਜਾਂਚ ਦੇ ਹੁਕਮ
ਕੇਰਲ ਦੇ ਗ੍ਰਹਿ ਮੰਤਰੀ Ramesh Chennithala ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਵਿਰੁੱਧ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ ਹਨ। ਇਹ ਮਾਮਲਾ ਸਾਲ 2006 ਦਾ ਹੈ, ਜਦੋਂ ਗਿਆਨੇਸ਼ ਕੁਮਾਰ ਕੇਰਲ ਦੇ ਲੋਕ ਨਿਰਮਾਣ ਵਿਭਾਗ (PWD) ਵਿੱਚ ਸਕੱਤਰ ਵਜੋਂ ਤਾਇਨਾਤ ਸਨ। ਜਾਂਚ ਦੇ ਆਦੇਸ਼ਾਂ ਤੋਂ ਬਾਅਦ ਸਿਆਸੀ ਹਲਚਲ ਕਾਫ਼ੀ ਵਧ ਗਈ ਹੈ।ਇਹ
ਪੂਰਾ ਮਾਮਲਾ ਕੇਰਲ ਦੇ ਇੱਕ ਸੜਕ ਪ੍ਰੋਜੈਕਟ ਵਿੱਚ ਕੰਮ ਕਰਦੇ ਮਲੇਸ਼ੀਅਨ ਇੰਜੀਨੀਅਰ ਲੀ ਸੀ ਬੀਨ ਦੀ ਖ਼ੁਦਕੁਸ਼ੀ ਨਾਲ ਜੁੜਿਆ ਹੋਇਆ ਹੈ। ਮ੍ਰਿਤਕ ਇੰਜੀਨੀਅਰ ਦੇ ਖ਼ੁਦਕੁਸ਼ੀ ਨੋਟ ਵਿੱਚ ਗਿਆਨੇਸ਼ ਕੁਮਾਰ ਦਾ ਨਾਂ ਲਿਖਿਆ ਹੋਇਆ ਸੀ। ਇਲਜ਼ਾਮ ਹਨ ਕਿ 2006 ਵਿੱਚ ਇਸ ਮਾਮਲੇ ਦੀ ਸ਼ੁਰੂਆਤੀ ਜਾਂਚ ਨੂੰ ਬਾਹਰੀ ਦਬਾਅ ਪਾ ਕੇ ਰੋਕ ਦਿੱਤਾ ਗਿਆ ਸੀ, ਜਿਸ ਕਰਕੇ ਹੁਣ ਇਸ ਦੀ ਨਵੇਂ ਸਿਰੇ ਤੋਂ ਜਾਂਚ ਸ਼ੁਰੂ ਕੀਤੀ ਗਈ ਹੈ।
ਕੇਰਲ ਦੇ ਗ੍ਰਹਿ ਮੰਤਰਾਲੇ ਨੇ 2006 ਦੀ ਜਾਂਚ ਨਾਲ ਸਬੰਧਤ ਸਾਰੀਆਂ ਫ਼ਾਈਲਾਂ ਮੰਗਵਾ ਲਈਆਂ ਹਨ। ਗ੍ਰਹਿ ਮੰਤਰੀ ਨੇ ਕਿਹਾ ਕਿ ਜਾਂਚ ’ਚ ਦਬਾਅ ਪਾਉਣ ਦੇ ਦੋਸ਼ ਬਹੁਤ ਗੰਭੀਰ ਹਨ, ਇਸ ਲਈ ਵਿਜੀਲੈਂਸ ਡਾਇਰੈਕਟਰ ਨੂੰ ਬਿਨਾਂ ਕਿਸੇ ਪੱਖਪਾਤ ਦੇ ਪੂਰੀ ਸੱਚਾਈ ਸਾਹਮਣੇ ਲਿਆਉਣ ਲਈ ਕਿਹਾ ਗਿਆ ਹੈ। ਦੂਜੇ ਪਾਸੇ, ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਵੱਖ-ਵੱਖ ਰਾਜਾਂ ਦੇ ਚੋਣ ਅਧਿਕਾਰੀਆਂ (CEOs) ਨੂੰ ਅਪੀਲ ਕੀਤੀ ਹੈ ਕਿ ਉਹ ਵੋਟਰ ਸੂਚੀਆਂ ਦੀ ਸੁਧਾਈ (SIR) ਦੌਰਾਨ ਮਿਲੇ ਹੁਕਮਾਂ ਬਾਰੇ ਖੁੱਲ੍ਹ ਕੇ ਬੋਲਣ। ਉਨ੍ਹਾਂ ਕਿਹਾ ਕਿ ਅਦਾਲਤਾਂ ਦੇ ਪੁੱਛਣ ਤੋਂ ਪਹਿਲਾਂ ਹੀ ਅਧਿਕਾਰੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਕੀ ਨਿਰਦੇਸ਼ ਦਿੱਤੇ ਗਏ ਸਨ।
ਚੋਣ ਕਮਿਸ਼ਨ ਵਿਵਾਦਾਂ ’ਚ ਘਿਰਨ ਤੋਂ ਬਾਅਦ ‘ਇੰਡੀਆ’ ਗਠਜੋੜ ਨੇ ਗਿਆਨੇਸ਼ ਕੁਮਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਵਿਰੋਧੀ ਧਿਰਾਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕਰ ਰਹੀਆਂ ਹਨ ਅਤੇ ਇਸ ਦੇ ਵਿਰੋਧ ’ਚ 6 ਅਕਤੂਬਰ ਨੂੰ ਪ੍ਰਦਰਸ਼ਨ ਅਤੇ 1 ਨਵੰਬਰ ਨੂੰ ਦਿੱਲੀ ’ਚ ਵੱਡੀ ਰੈਲੀ ਕੀਤੀ ਜਾਵੇਗੀ।