Daily Suraj

ਪੰਜਾਬੀ

ਸ਼੍ਰੋਮਣੀ ਅਕਾਲੀ ਦਲ ਦੇ ਕਾਰਜ ਕਾਲ ਵਿੱਚ ਹੀ ਸੂਬੇ ਦਾ ਸਰਬਪੱਖੀ ਵਿਕਾਸ ਹੋਇਆ- ਭੁੱਟਾ

02 Mar, 2026 02:39 PM

ਹਲਕਾ ਇੰਚਾਰਜ ਭੁੱਟਾ ਤੇ ਭਮਾਰਸੀ ਸਰਕਲ ਦੇ ਪ੍ਰਧਾਨ ਰਵਿੰਦਰ ਰਵੀ ਜੱਲ੍ਹਾ ਦਾ ਪਿੰਡ ਭਮਾਰਸੀ ਵਿਖੇ ਕੀਤਾ ਸਨਮਾਨ ( ਮੁਖ਼ਤਿਆਰ ਸਿੰਘ) ਵਿਧਾਨ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਅਤੇ ਸਰਕਲ ਭਮਾਰਸੀ ਦੇ ਨਵ-ਨਿਯੁਕਤ ਸਰਕਲ ਪ੍ਰਧਾਨ ਰਵਿੰਦਰ ਸਿੰਘ ਰਵੀ ਜੱਲ੍ਹਾ ਦਾ ਪਿੰਡ ਭਮਾਰਸੀ ਜੇਰ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਵਾਸੀਆਂ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸ੍ਰੀ ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪਾਰਟੀ ਦੇ ਮਿਹਨਤੀ ਵਰਕਰਾਂ ਨੂੰ ਮਾਣ ਸਨਮਾਨ ਦਿਤਾ ਅਤੇ ਪਾਰਟੀ ਵੱਲੋਂ ਉਸ ਨੂੰ ਜੋ ਜਿੰਮੇਵਾਰੀ ਦਿੱਤੀ ਹੈ ਉਸ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਲੀ ਭਾਂਤ ਜਾਣਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿੱਚ ਹੀ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਅਤੇ ਆਪ ਦੇ ਕਾਰਜ ਕਾਲ ਦੌਰਾਨ ਪੰਜਾਬ ਦੇ ਰੁਕੇ ਹੋਏ ਵਿਕਾਸ ਨੂੰ ਮੁੜ ਤੋਂ ਲੀਹਾਂ ਤੇ ਲਿਆਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੀ ਲੋਕਾਂ ਦੀ ਪਹਿਲੀ ਤਜੀਹ ਹੈ। ਉਨ੍ਹਾਂ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਡੱਟ ਕੇ ਸਾਥ ਦੇਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਅੰਦਰ ਮੁੜ ਤੋਂ ਅਮਨ ਸ਼ਾਂਤੀ ਬਹਾਲ ਕਰਕੇ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵਿਚ ਸੂਬੇ ਦੀ ਅਮਨ ਕਾਨੂੰਨ ਦੀ ਹਾਲਤ ਤਰਸਯੋਗ ਬਣ ਗਈ ਹੈ ਅਤੇ ਰੋਜ਼ਾਨਾ ਗੈਂਗਵਾਰ ਦੀਆਂ ਖਬਰਾਂ ਨੇ ਲੋਕਾਂ ਅੰਦਰ ਸਹਿਮ ਪੈਦਾ ਕੀਤਾ ਹੈ। ਇਸ ਮੌਕੇ ਬਰਿੰਦਰ ਸਿੰਘ ਬੱਬਲ, ਹਰਿੰਦਰ ਸਿੰਘ, ਦਵਿੰਦਰ ਸਿੰਘ ਪ੍ਰਧਾਨ, ਕਰਮਜੀਤ ਸਿੰਘ ਜੱਲਾ, ਦਵਿੰਦਰ ਸਿੰਘ ਬੱਬੀ ਜੱਲਾ, ਮੰਗਜੀਤ ਸਿੰਘ, ਰਜਿੰਦਰ ਸਿੰਘ, ਨਾਹਰ ਸਿੰਘ ਸਾਬਕਾ ਸਰਪੰਚ, ਰਾਮ ਜੀ ਦਾਸ, ਜੈ ਸਿੰਘ, ਕੁਲਦੀਪ ਸਿੰਘ, ਹਕੀਕਤ ਸਿੰਘ, ਹਰਵਿੰਦਰ ਸਿੰਘ ਸਾਬਕਾ ਪੰਚ, ਮੋਹਨ ਸਿੰਘ ਸਾਬਕਾ ਪੰਚ, ਜਾਗਰ ਸਿੰਘ, ਹਰਪ੍ਰੀਤ ਸਿੰਘ ਅਤੇ ਸੁਰਜੀਤ ਸਿੰਘ ਆਦਿ ਮੌਜੁਦ ਸਨ।

Posted By: Daily Suraj Bureau

Latest News