Daily Suraj

ਪੰਜਾਬੀ

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਕੀਤਾ ਗਿਆ ਭੰਗ

09 Dec, 2024 05:30 AM

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਭੰਗ ਕਰ ਦਿੱਤਾ ਗਿਆ ਹੈ। ਅੱਜ ਅੰਮ੍ਰਿਤਸਰ ਵਿਖੇ ਹੋਈ ਇਕ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਅਕਾਲੀ ਦਲ ਸੁਧਾਰ ਲਹਿਰ ਭੰਗ ਕਰ ਦਿੱਤੀ ਗਈ। ਹੁਣ ਅਕਾਲੀ ਦਲ ਵਿੱਚ ਵਾਪਸੀ ਹੋ ਸਕਦੀ ਹੈ।ਜ਼ਿਕਰਯੋਗ ਹੈ ਕਿ ਅਕਾਲੀ ਦਲ ’ਚ ਕਈ ਆਗੂਆਂ ਨੇ ਬਾਗੀ ਹੁੰਦੇ ਹੋਏ ਅਕਾਲੀ ਦਲ ਸੁਧਾਰ ਲਹਿਰ ਬਣਾਈ ਗਈ ਸੀ। ਸੁਧਾਰ ਲਹਿਰ ਵੱਲੋਂ ਹੀ ਸ੍ਰੀ ਅਕਾਲ ਤਖ਼ਤ ਉਤੇ ਸੁਖਬੀਰ ਬਾਦਲ ਸਮੇਤ ਹੋਰਨਾਂ ਆਗੂਆਂ ਖਿਲਾਫ ਸ਼ਿਕਾਇਤ ਕੀਤੀ ਗਈ ਸੀ। ਜਿਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਨੇ ਕਾਰਵਾਈ ਕਰਦੇ ਹੋਏ ਸੁਖਬੀਰ ਬਾਦਲ ਸਮੇਤ ਹੋਰਨਾਂ ਸਾਬਕਾ ਅਕਾਲੀ ਮੰਤਰੀਆਂ ਨੂੰ ਧਾਰਮਿਕ ਸਜ਼ਾ ਸੁਣਾਈ ਸੀ। ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿੰਘ ਸਾਹਿਬਾਨ ਨੇ ਇਹ ਵੀ ਕਿਹਾ ਸੀ ਕਿ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇ।ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਸੀਂ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਮੰਨਦੇ ਹੋਏ ਇਹ ਫੈਸਲਾ ਲਿਆ ਹੈ ਕਿ ਅਕਾਲੀ ਦਲ ਸੁਧਾਰ ਲਹਿਰ ਨੂੰ ਸਮੇਟ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਤੌਰ ਅਕਾਲੀ ਦਲ ਕੰਮ ਕਰਾਂਗੇ। ਅਸੀਂ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕੰਮ ਕਰਾਂਗੇ।

Posted By: Daily Suraj Bureau

Latest News