ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ

ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ

ਕਪੂਰਥਲਾ : ਸਿਵਲ ਸਰਜਨ ਕਪੂਰਥਲਾ ਡਾਕਟਰ ਰਿਚਾ ਭਾਟੀਆ ਦੇ ਦਿਸ਼ਾ-ਨਿਰਦੇਸ਼ਾਂ ਵਿਚ ਪੈਰਾ ਮੈਡੀਕਲ ਸਟਾਫ਼ ਲਈ ਇਕ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ । ਨੈਸ਼ਨਲ ਵੈਕਟਰ ਬੋਰਨ ਡਿਸੀਜ਼ ਕੰਟਰੋਲ ਪ੍ਰੋਗਰਾਮ ਤਹਿਤ ਆਈ ਡੀ ਐਸ ਪੀ ਵਿੰਗ ਵੱਲੋਂ ਪਾਣੀ ਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ । ਇਸ ਦੌਰਾਨ ਸਿਵਲ ਸਰਜਨ ਕਪੂਰਥਲਾ ਡਾਕਟਰ ਰਿਚਾ ਭਾਟੀਆ ਨੇ ਹਾਜ਼ਰੀਨ ਨੂੰ ਅਪਣਾ ਕੰਮ ਪੂਰੀ ਤਨਦੇਹੀ ਨਾਲ ਕਰਨ ਨੂੰ ਕਿਹਾ ਤੇ ਰਿਪੋਰਟਿੰਗ ਸਮੇਂ ਸਿਰ ਕਰਨ ਨੂੰ ਕਿਹਾ। ਉਹਨਾਂ ਇਹ ਵੀ ਨਿਰਦੇਸ਼ ਦਿੱਤੇ ਉਕਤ ਪ੍ਰੋਗਰਾਮ ਤਹਿਤ ਡੇਂਗੂ,ਮਲੇਰੀਆ,ਚਿਕਨਗੁਨੀਆ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਏ ਤੇ ਸਰਕਾਰ ਵੱਲੋਂ ਜਾਰੀ ਗਾਈਡਲਾਈਨਜ਼ ਨੂੰ ਫਾਲੋ ਕੀਤਾ ਜਾਏ। ਇਹੀ ਨਹੀਂ ਇਸ ਮੌਕੇ ਕਾਲੇ ਪੀਲੀਏ ਦੇ ਕਾਰਨ, ਲੱਛਣ ਤੇ ਬਚਾਅ ਬਾਰੇ ਜਾਗਰੂਕ ਕੀਤਾ ਗਿਆ। ਹਾਜ਼ਰੀਨ ਨੂੰ ਆਨਲਾਈਨ ਰਿਪੋਰਟਿੰਗ, ਵੱਖ-ਵੱਖ ਪੋਰਟਲ ਨੂੰ ਅਪਡੇਟ ਕਰਨ ਡੀ ਜਾਣਕਾਰੀ ਵੀ ਦਿੱਤੀ ਗਈ। ਜ਼ਿਲ੍ਹਾ ਸਿਹਤ ਅਫ਼ਸਰ ਡਾਕਟਰ ਰਾਜੀਵ ਪ੍ਰਾਸ਼ਰ ਨੇ ਇਸ ਮੌਕੇ ਤੇ ਦ੍ਸਿਆ ਕਿ ਉਕਤ ਬਿਮਾਰੀਆਂ ਦਾ ਇਲਾਜ ਸਰਕਾਰੀ ਸਿਹਤ ਕੇਂਦਰਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ । ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਨਵਪ੍ਰੀਤ ਕੌਰ ਨੇ ਵੀ ਸੰਬੋਧਨ ਕੀਤਾ ਤੇ ਹਾਜ਼ਰੀਨ ਦੇ ਸਵਾਲਾਂ ਦੇ ਜਵਾਬ ਦਿੱਤੇ। ਇਸ ਮੌਕੇ ਸਹਾਇਕ ਸਿਵਲ ਸਰਜਨ ਕਪੂਰਥਲਾ ਡਾਕਟਰ ਅਨੂੰ ਸ਼ਰਮਾ,ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਰਣਦੀਪ ਸਿੰਘ, ਡਾਕਟਰ ਰਾਜੀਵ ਭਗਤ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ ਸੁਖਦਿਆਲ ਸਿੰਘ, ਸੁਪਰਡੈਂਟ ਰਾਮ ਅਵਤਾਰ, ਸੁਪਰਡੈਂਟ ਨਿਰਮਲ ਸਿੰਘ, ਫਾਰਮੇਸੀ ਅਫ਼ਸਰ ਸਿਮਰਨ ਸਿੰਘ,ਐਮਐਂਡਈਓ ਰਾਮ ਸਿੰਘ, ਬੀਸੀਸੀ ਜੋਤੀ ਅਨੰਦ, ਬੀਈਈ ਰਵਿੰਦਰ ਜੱਸਲ,ਐਸ ਆਈ ਗੁਰਵੀਰ ਸਿੰਘ ਅਤੇ ਵੱਖ ਵੱਖ ਬਲਾਕਾਂ ਤੋਂ ਆਏ ਸੀਐਚਓਜ਼ ਆਦਿ ਵੀ ਹਾਜ਼ਰ ਸਨ।