Daily Suraj

ਪੰਜਾਬੀ

ਐੱਲਆਈਸੀ ਦਾ ਨਿੱਜੀਕਰਨ ਨਹੀਂ ਕੀਤਾ ਜਾ ਰਿਹਾ ਤੇ ਬੈਂਕਾਂ ਬਾਰੇ ਅਫ਼ਵਾਹਾਂ ’ਤੇ ਵਿਸ਼ਵਾਸ ਨਾ ਕਰੋ: ਜਾਵੜੇਕਰ

16 Mar, 2021 05:30 AM

ਨਵੀਂ ਦਿੱਲੀ, 16 ਮਾਰਚਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਅੱਜ ਲੋਕ ਸਭਾ ਵਿਚ ਕਿਹਾ ਕਿ ਜੀਵਨ ਬੀਮਾ ਨਿਗਮ (ਐੱਲਆਈਸੀ) ਦਾ ਨਿੱਜੀਕਰਨ ਨਹੀਂ ਕੀਤਾ ਜਾ ਰਿਹਾ ਹੈ ਅਤੇ ਬੈਂਕਾਂ ਦੇ ਸਬੰਧੀ ਅਫਵਾਹਾਂ ’ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ। ਸ੍ਰੀ ਜਾਵੜੇਕਰ ਨੇ ਇਹ ਗੱਲ ਸ਼ਿਵ ਸੈਨਾ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਦੇ ਸਵਾਲ ਦੇ ਜਵਾਬ ਵਿੱਚ ਕਹੀ। ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰਾਂ ਦੀ ਹਮੇਸ਼ਾਂ ਕੋਸ਼ਿਸ਼ ਰਹਿੰਦੀ ਹੈ ਕਿ ਜਿਹੜੀਆਂ ਜਨਤਕ ਇਕਾਈਆਂ ਨੂੰ ਮੁੜ ਖੜ੍ਹਾ ਕੀਤਾ ਜਾ ਸਕਦਾ ਹੈ ਉਨ੍ਹਾਂ ਨੂੰ ਖੜ੍ਹਾ ਕੀਤਾ ਜਾਵੇ। ਮੰਤਰੀ ਨੇ ਕਿਹਾ, ‘‘ਐੱਲਆਈਸੀ ਦਾ ਨਿੱਜੀਕਰਨ ਨਹੀਂ ਹੋ ਰਿਹਾ। ਇਹ ਗ਼ਲਤਫਹਿਮੀ ਹੈ। ਜਿਥੋਂ ਤੱਕ ਬੈਂਕਾਂ ਦਾ ਸਵਾਲ ਹੈ ਤਾਂ ਉਸ ਬਾਰੇ ਅਫ਼ਵਾਹਾਂ ’ਤੇ ਭਰੋਸਾ ਨਾ ਕਰੋ।'' ਇਸ ਤੋਂ ਪਹਿਲਾਂ ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੈ ਕਿਹਾ ਕਿ ਸੀ ਕਿ ਐੱਲਆਈਸੀ ਦਾ ਆਈਪੀਓ ਲਿਆਉਣ ਦੀ ਤਜਵੀਜ਼ ਹੈ ਤੇ ਇਸ ਨਾਲ ਮੁਲਾਜ਼ਮਾਂ ਦੀ ਨੌਕਰੀ ਨਹੀਂ ਜਾਵੇਗੀ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM