ਗੁਰੂ ਕਾਸ਼ੀ ਯੂਨੀਵਰਸਿਟੀ ਨੇ ਦੁੱਧ ਦਾ ਲੰਗਰ ਲਾਇਆ

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਦੁੱਧ ਦਾ ਲੰਗਰ ਲਾਇਆ

ਤਲਵੰਡੀ ਸਾਬੋ : ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕਰਦੇ ਹੋਏ ਗੁਰੂ ਕਾਸ਼ੀ ਯੂਨੀਵਰਸਿਟੀ ਪਰਿਵਾਰ ਨੇ ਪ੍ਰੋ.(ਡਾ.) ਇੰਦਰਜੀਤ ਸਿੰਘ, ਵਾਈਸ ਚਾਂਸਲਰ ਦੀ ਪ੍ਰੇਰਣਾ ਅਤੇ ਵਰਸਿਟੀ ਪ੍ਰਬੰਧਕਾਂ ਦੇ ਸਹਿਯੋਗ ਸਦਕਾ ਸ਼ਰਧਾਲੂਆਂ ਲਈ ਕੇਸਰ ਦੁੱਧ ਦਾ ਲੰਗਰ ਲਗਾਇਆ। ਇਸ ਮੌਕੇ ਡਾ. ਸਿੰਘ ਨੇ ਕਿਹਾ ਕਿ ਪੰਜਾਬ ਦੀ ਧਰਤੀ ਪੀਰਾਂ, ਫਕੀਰਾਂ ਅਤੇ ਦੇਸ਼ਭਗਤਾਂ ਦੀ ਧਰਤੀ ਹੈ। ਇੱਥੋਂ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਵੱਲੋਂ ਦੇਸ਼, ਧਰਮ ਅਤੇ ਕੌਮ ਦੀ ਰਾਖੀ ਲਈ ਦਿੱਤੀ ਗਈ ਕੁਰਬਾਨੀ ਦੀ ਮਿਸਾਲ ਸਾਰੇ ਸੰਸਾਰ ਵਿੱਚ ਕਿੱਤੇ ਨਹੀਂ ਮਿਲਦੀ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂਆਂ ਵੱਲੋ ਦਿੱਤੀ ਸ਼ਹਾਦਤ ਤੋਂ ਪ੍ਰੇਰਣਾ ਲੈ ਕੇ ਉਨ੍ਹਾਂ ਵੱਲੋਂ ਵਿਖਾਏ ਰਸਤੇ ਤੇ ਚੱਲਣ ਲਈ ਕਿਹਾ। ਇਸ ਮੌਕੇ ਡਾ. ਗੁਰਜੀਤ ਸਿੰਘ ਖਾਲਸਾ, ਮੁਖੀ ਧਰਮ ਅਧਿਐਨ ਵਿਭਾਗ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਗੁਰਬਾਣੀ ਤੋਂ ਪ੍ਰੇਰਣਾ ਲੈ ਕੇ ਹੱਕ ਸੱਚ ਦੀ ਕਮਾਈ ਕਰਨੀ ਚਾਹੀਦੀ ਹੈ ਤੇ ਦੇਸ਼ ਦੀ ਰਾਖੀ ਲਈ ਹਮੇਸ਼ਾ ਤਿਆਰ-ਬਰ-ਤਿਆਰ ਰਹਿਣਾ ਚਾਹੀਦਾ ਹੈ।