Breaking: ਪੰਜਾਬ ਦੇ ਸਕੂਲਾਂ ‘ਚ ਫੇਰ ਵਧੀਆਂ ਛੁੱਟੀਆਂ
ਚੰਡੀਗੜ੍ਹ,ਪੰਜਾਬ (Breaking) ’ਚ ਵੱਧ ਰਹੀ ਠੰਢ ਅਤੇ ਧੁੰਦ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਨੇ ‘X’ ‘ਤੇ ਇੱਕ ਪੋਸਟ ਪਾਉਂਦਿਆਂ ਕਿਹਾ ਕਿ, “ਮਾਨਯੋਗ ਮੁੱਖ ਮੰਤਰੀ ਪੰਜਾਬ (Breaking) ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।” ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਸਨ ਅਤੇ ਕੱਲ੍ਹ 8 ਜਨਵਰੀ ਤੋਂ ਸਾਰੇ ਸਕੂਲ ਆਮ ਦਿਨਾਂ ਵਾਂਗ ਖੁੱਲ੍ਹਣੇ ਸਨ। ਪਰ ਉਸ ਤੋਂ ਪਹਿਲਾਂ ਹੀ ਸਰਕਾਰ ਨੇ 13 ਜਨਵਰੀ ਤੱਕ ਫੇਰ ਛੁੱਟੀਆਂ ਵਧਾ ਦਿੱਤੀਆਂ ਹਨ।
Posted By: Daily Suraj Bureau