ਪੰਜਾਬ ਸਰਕਾਰ ਨੇ ਰਾਜ ਅੰਦਰ ਖੇਡਾਂ ਦਾ ਪੱਧਰ ਉੱਚਾ ਚੁੱਕਿਆ : ਜਿੰਪਾ
- ਖੇਡਾਂ
- 02 Jan,2025

ਹੁਸ਼ਿਆਰਪੁਰ : ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਇਥੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ ਹਾਕੀ ਟੂਰਨਾਮੈਂਟ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਅੰਦਰ ਖੇਡਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਿਆ ਹੈ ਜਿਸ ਨਾਲ ਰਾਜ ਦੇ ਵੱਖ-ਵੱਖ ਖੇਤਰਾਂ ਵਿਚ ਲੋਕ ਖੇਡਾਂ ਨਾਲ ਜੁੜ ਰਹੇ ਹਨ। ਸਥਾਨਕ ਰੇਲਵੇ ਮੰਡੀ ਸਕੂਲ ਵਿਖੇ ਰਾਣਾ ਅਕੈਡਮੀ ਹੁਸ਼ਿਆਰਪੁਰ ਵੱਲੋਂ ਕਰਵਾਏ ਜਾ ਰਹੇ ਆਲ ਇੰਡੀਆ ਹਾਕੀ ਕੱਪ ਨੂੰ ਸ਼ੁਰੂ ਕਰਵਾਉਣ ਵੇਲੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ੁਰੂ ਕਰਵਾ ਕੇ ਪੰਜਾਬ ਵਿਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਸਦਕਾ ਹਰ ਵਰਗ ਦਾ ਵਿਅਕਤੀ ਆਪਣੀ ਮਨਪਸੰਦ ਖੇਡ ਨਾਲ ਜੁੜਿਆ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਵੱਖ-ਵੱਖ ਖੇਡ ਸਰਗਰਮੀਆਂ ਵਿਚ ਸ਼ਿਰਕਤ ਕਰਨ ਤਾਂ ਜੋ ਸਿਹਤਮੰਦ ਅਤੇ ਨਿੱਗਰ ਸਮਾਜ ਦੇ ਸੁਪਨੇ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ।
Posted By:

Leave a Reply