ਸ਼੍ਰੀ ਗੁਰੂ ਅਮਰਦਾਸ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ
- ਲੁਧਿਆਣਾ
- (Asia/Kolkata)
(ਕਰਨੈਲ ਸਿੰਘ ਐੱਮ.ਏ.) ਸੇਵਾ ਤੇ ਭਗਤੀ ਦੇ ਪੁੰਜ ਤੀਜੇ ਪਾਤਸ਼ਾਹ ਸ਼੍ਰੀ ਗੁਰੂ ਅਮਰਦਾਸ ਜੀ ਦੀਆਂ ਕਲਿਆਣਕਾਰੀ ਸਿੱਖਿਆਵਾਂ ਸਮੁੱਚੀ ਮਾਨਵਤਾ ਨੂੰ ਸੇਵਾ ਦੇ ਸੰਕਲਪ ਨਾਲ ਜੁੜਨ ਦਾ ਸੰਦੇਸ਼ ਦੇਂਦੀਆਂ ਹਨ,ਖਾਸ ਕਰਕੇ ਉਨ੍ਹਾਂ ਵੱਲੋਂ ਬਖਸ਼ੇ ਸਿਧਾਂਤ ਸੇਵਾ ਤੇ ਭਗਤੀ ਦੇ ਸੁਮੇਲ ਹਨ। ਗੁਰੂ ਸਾਹਿਬ ਨੇ ਆਪਣੀ ਸਾਰੀ ਜ਼ਿੰਦਗੀ ਅਕਾਲ ਪੁਰਖ ਦੀ ਸੱਚੇ ਦਿਲੋਂ ਬੰਦਗੀ ਕਰਨ ਵਿੱਚ ਹੀ ਨਹੀ ਲਗਾਈ ਬਲਕਿ ਸਮੁੱਚੀ ਲੋਕਾਈ ਦੇ ਲਈ ਭਲੇ ਦੇ ਕਾਰਜ ਕਰਕੇ ਸੇਵਾ ਤੇ ਸਿਮਰਨ ਦੀ ਮਿਸਾਲ ਵੀ ਕਾਇਮ ਕੀਤੀ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਾਹਿਬ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਬੀਤੀ ਰਾਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਤੀਜੇ ਪਾਤਸ਼ਾਹ ਸ਼੍ਰੀ ਗੁਰੂ ਅਮਰਦਾਸ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਹਫ਼ਤਾਵਾਰੀ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤੇ। ਇਸ ਦੌਰਾਨ ਭਾਈ ਸਾਹਿਬ ਸਿੰਘ ਦੇ ਕੀਰਤਨੀ ਜੱਥੇ ਨੇ ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਬਾਣੀ ਦਾ ਰਸ-ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਉਨ੍ਹਾਂ ਨੇ ਕਿਹਾ ਕਿ ਸ਼੍ਰੀ ਗੁਰੂ ਅਮਰਦਾਸ ਜੀ ਦੀਆਂ ਮਨੁੱਖਤਾਵਾਦੀ ਸੇਵਾ ਪੱਖੀ ਸਿੱਖਿਆਵਾਂ ਤੇ ਫਲਾਸਫੇ ਨੂੰ ਸਮੁੱਚੀ ਲੋਕਾਈ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕਰਦੀ ਹੈ। ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜੀ ਗੁਰੂ ਸਾਹਿਬਾਂ ਦੇ ਭਗਤੀ ਤੇ ਸੇਵਾ ਮਾਰਗ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ । ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਮੈਬਰਾਂ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥੇ ਦੇ ਮੈਂਬਰਾਂ ਨੂੰ ਸਿਰੋਪਾਓ ਬਖਸ਼ਿਸ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ ।ਕੀਰਤਨ ਸਮਾਗਮ ਅੰਦਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਭੁਪਿੰਦਰ ਸਿੰਘ ਅਰੋੜਾ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ, ਸੁਖਵਿੰਦਰ ਸਿੰਘ ਹੈਪੀ ਕੋਚਰ, ਹਰਵਿੰਦਰ ਸਿੰਘ ਕੋਹਲੀ, ਗੁਰਦੀਪ ਸਿੰਘ ਡੀਮਾਰਟੇ, ਭੁਪਿੰਦਰ ਸਿੰਘ ਜੁਨੇਜਾ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਘਬੀਰ ਸਿੰਘ, ਪ੍ਰੇਮ ਸਿੰਘ , ਖੁਸ਼ਹਾਲ ਸਿੰਘ, ਅਵਤਾਰ ਸਿੰਘ ਬੀ.ਕੇ, ਅਵਤਾਰ ਸਿੰਘ ਮਿੱਡਾ, ਮਨਮੋਹਨ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
Leave a Reply