ਪਿੰਡ ਭਰੋਆਣਾ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ, ਸੱਜਣ ਸਿੰਘ ਚੀਮਾ ਨੇ ਕੀਤਾ ਸਵਾਗਤ
(ਇੰਦਰਜੀਤ)ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡੀ ਮਜਬੂਤੀ ਮਿਲੀ, ਜਦੋਂ ਪਿੰਡ ਭਰੋਆਣਾ ਦੇ ਕਈ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਸਾਰੇ ਪਰਿਵਾਰਾਂ ਨੂੰ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਾਮਿਲ ਕਰਵਾਇਆ ਅਤੇ ਸਿਰੋਪਾਓ ਦੇ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਮੁੱਖ ਤੌਰ 'ਤੇ ਦਵਿੰਦਰ ਸਿੰਘ, ਹਰਭਜਨ ਸਿੰਘ, ਮੱਸਾ ਸਿੰਘ, ਗੁਰਪ੍ਰਤਾਪ ਸਿੰਘ, ਦਿਲਦਾਰ ਸਿੰਘ ਮੈਂਬਰ, ਸੁਖਵਿੰਦਰ ਸਿੰਘ, ਜੋਗਿੰਦਰ ਸਿੰਘ, ਲਾਡੀ, ਰਵੀ ਸਿੰਘ, ਦਰਸ਼ਨ ਸਿੰਘ, ਡੈਵਿਟ ਮੈਂਬਰ, ਸੋਨੂੰ ਸਿੰਘ, ਰਾਜਵਿੰਦਰ ਸਿੰਘ, ਸੰਤੋਖ ਸਿੰਘ ਅਤੇ ਤਰਸੇਮ ਸਿੰਘ ਸਮੇਤ ਕਈ ਪਰਿਵਾਰ ਸ਼ਾਮਿਲ ਹਨ।ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੰਮਾਂ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਆਗੂਆਂ ਅਤੇ ਪਰਿਵਾਰਾਂ ਨੂੰ ਪੂਰਾ ਮਾਣ ਅਤੇ ਸਤਿਕਾਰ ਦਿੱਤਾ ਜਾਵੇਗਾ।ਦੂਜੇ ਪਾਸੇ ਪਾਰਟੀ ਵਿੱਚ ਸ਼ਾਮਿਲ ਹੋਏ ਮੈਂਬਰਾਂ ਨੇ ਕਿਹਾ ਕਿ ਉਹ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਅੱਜ 'ਆਪ' ਦਾ ਪੱਲਾ ਫੜ ਰਹੇ ਹਨ ਅਤੇ ਹਲਕੇ ਵਿੱਚ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਵਰਕਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
Posted By: Daily Suraj Bureau