ਸ਼ਹੀਦੀ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਕੱਢਿਆ
- ਪੰਜਾਬ
- 24 Dec,2024

ਧਾਰੀਵਾਲ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੁਖਮਿੰਦਰ ਸਿੰਘ ਵਿੱਦਿਆ ਸਕੱਤਰ ਦੀ ਸਰਪ੍ਰਸਤੀ ਹੇਠ ਅਤੇ ਕਾਲਜ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦੀ ਅਗਵਾਈ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਅਤੇ ਬਾਬਾ ਅਜੈ ਸਿੰਘ ਖਾਲਸਾ ਪਬਲਿਕ ਸਕੂਲ ਗੁਰਦਾਸਨੰਗਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ, ਉਹਨਾਂ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਕੱਢਿਆ ਗਿਆ। ਇਹ ਚੇਤਨਾ ਮਾਰਚ ਗੁਰਦੁਆਰਾ ਸਾਹਿਬ ਰਣੀਆਂ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਨਾਨਕਪੁਰੀ ਧਾਰੀਵਾਲ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਪਹੁੰਚ ਕੇ ਸੰਪੰਨ ਹੋਇਆ। ਚੇਤਨਾ ਮਾਰਚ ਕੱਢਦੇ ਸਮੇਂ ਸਕੂਲ ਅਤੇ ਕਾਲਜ ਵਿਦਿਆਰਥੀਆਂ ਵੱਲੋਂ ਸ਼ਹਾਦਤ ਨੂੰ ਸਮਰਪਿਤ ਸ਼ਬਦ ਪੜ੍ਹੇ ਗਏ। ਇਸ ਮੌਕੇ ਕਾਲਜ ਅਤੇ ਸਕੂਲ ਦੇ ਵਿਦਿਆਰਥੀਆਂ ਨੇ ਗਤਕੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਭਾਈ ਜਗਰੂਪ ਸਿੰਘ, ਭਾਈ ਗੁਰਵਿੰਦਰ ਸਿੰਘ ਵੜੈਚ ਅਤੇ ਬੀਬੀ ਰਾਜਬੀਰ ਕੌਰ ਉਚੇਚੇ ਤੌਰ ਤੇ ਹਾਜ਼ਰ ਸਨ। ਕਾਲਜ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਲਜ ਸਟਾਫ਼, ਵਿਦਿਆਰਥੀਆਂ ਅਤੇ ਸਕੂਲ ਪ੍ਰਿੰਸੀਪਲ ਸਰਬਜੀਤ ਕੌਰ,ਉਹਨਾਂ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਭਰਵੇਂ ਸਹਿਯੋਗ ਨਾਲ ਇਸ ਮਾਰਚ ਦਾ ਸਮੁੱਚਾ ਪ੍ਰੋਗਰਾਮ ਉਲੀਕਿਆ ਗਿਆ।
Posted By:

Leave a Reply