Daily Suraj

ਪੰਜਾਬੀ

ਡਰੱਗ ਵਿਰੁੱਧ ਮੁਹਿੰਮ ਦਾ 281ਵਾਂ ਦਿਨ: ਪੁਲਿਸ ਦੇ ਹੱਥ 71 ਤਸਕਰ ਚੜ੍ਹੇ

08 Dec, 2025 12:15 AM

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 281ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 204 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 52 ਐਫਆਈਆਰਜ਼ ਦਰਜ ਕਰਕੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 281 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,580 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫ਼ੀਮ, 281 ਨਸ਼ੀਲੀਆਂ ਗੋਲੀਆਂ ਅਤੇ 20,920 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।
 

ਇਸ ਆਪ੍ਰੇਸ਼ਨ ਦੌਰਾਨ 47 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 700 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 204 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 224 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।
 

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 38 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Posted By: Daily Suraj Bureau

Latest News