ਪੰਜਾਬ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕਰ ਰਹੀ ਹੈ ਕਾਰਵਾਈ- ਗੁਰਪ੍ਰੀਤ ਸਿੰਘ ਭੁੱਲਰ

ਪੰਜਾਬ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕਰ ਰਹੀ ਹੈ ਕਾਰਵਾਈ- ਗੁਰਪ੍ਰੀਤ ਸਿੰਘ ਭੁੱਲਰ

ਅੰਮ੍ਰਿਤਸਰ : ਪੁਲਿਸ ਮੁਕਾਬਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਵੱਖ-ਵੱਖ ਮਾਮਲਿਆਂ ਦੇ 22 ਸਾਲਾ ਦੋਸ਼ੀ ਬਾਰੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈਆਂ ਕਰ ਰਹੀ ਹੈ। 

ਮਜੀਠਾ ਰੋਡ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਸੀ ਕਿ ਇਕ ਤਸਕਰ ਸਾਹਿਲ ਉਰਫ਼ ਨੀਲੂ ਇਲਾਕੇ ਵਿਚ ਘੁੰਮ ਰਿਹਾ ਹੈ, ਪੁਲਿਸ ਵਲੋਂ ਪਿੱਛਾ ਕਰਦੇ ਸਮੇਂ, ਉਸ ਦੀ ਸਾਈਕਲ ਫਿਸਲ ਗਈ ਅਤੇ ਉਸਨੇ ਇਕ ਗੈਰ-ਕਾਨੂੰਨੀ ਹਥਿਆਰ ਨਾਲ ਪੁਲਿਸ ’ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਨੇ ਸਵੈ-ਰੱਖਿਆ ਵਿਚ ਜਵਾਬੀ ਕਾਰਵਾਈ ਕੀਤੀ ਅਤੇ ਅੰਤ ਵਿਚ ਉਹ ਜ਼ਖਮੀ ਹਾਲਤ ਵਿਚ ਫੜਿਆ ਗਿਆ।

 ਉਨ੍ਹਾਂ ਦੱਸਿਆ ਕਿ ਉਸ ਦੇ ਖਿਲਾਫ਼ ਪਹਿਲਾਂ ਹੀ 4 ਐਫ਼.ਆਈ.ਆਰ. ਦਰਜ ਹਨ। ਅਸੀਂ ਉਸ ਦੇ (ਦੋਸ਼ੀ) ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਕੰਮ ਕਰ ਰਹੇ ਹਾਂ।