Daily Suraj

ਪੰਜਾਬੀ

ਸਿਹਤ ਵਿਭਾਗ ਨੇ 4 ਪਾਣੀ ਦੇ ਨਮੂਨੇ ਇਕੱਠੇ ਕੀਤੇ

28 May, 2025 10:27 PM

ਫਾਜ਼ਿਲਕਾ : ਦੂਸ਼ਿਤ ਪਾਣੀ ਦੀ ਖਪਤ ਨੂੰ ਰੋਕਣ ਲਈ, ਸਿਹਤ ਵਿਭਾਗ ਨੇ ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਇੱਕ ਵਿਸ਼ੇਸ਼ ਪਾਣੀ ਦੇ ਨਮੂਨੇ ਲੈਣ ਦੀ ਮੁਹਿੰਮ ਸ਼ੁਰੂ ਕੀਤੀ ਹੈ। ਜਿਸ ਤਹਿਤ ਬਲਾਕ ਖੂਈਖੇੜਾ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਕਾਸ ਗਾਂਧੀ ਦੀ ਨਿਗਰਾਨੀ ਹੇਠ, ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਵੱਖ-ਵੱਖ ਸਥਾਨਾਂ ਤੋਂ ਹੁਣ ਤੱਕ 4 ਪਾਣੀ ਦੇ ਨਮੂਨੇ ਇਕੱਠੇ ਕਰਕੇ ਜਾਂਚ ਲਈ ਭੇਜੇ ਗਏ ਹਨ।
ਸੀਐਮਓ ਡਾ. ਗਾਂਧੀ ਨੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਪਾਣੀ ਕਾਰਨ ਲੋਕਾਂ ਵਿੱਚ ਬਿਮਾਰੀਆਂ ਫੈਲਣ ਦਾ ਖ਼ਤਰਾ ਬਹੁਤ ਜ਼ਿਆਦਾ ਹੈ। ਖਰਾਬ ਪਾਣੀ ਪੀਣ ਨਾਲ ਉਲਟੀਆਂ-ਦਸਤ, ਹੈਜ਼ਾ, ਹੈਪੇਟਾਈਟਸ ਆਦਿ ਬਿਮਾਰੀਆਂ ਹੋ ਸਕਦੀਆਂ ਹਨ। ਇਨ੍ਹਾਂ ਬਿਮਾਰੀਆਂ ਨੂੰ ਰੋਕਣ ਲਈ ਪਾਣੀ ਦੇ ਨਮੂਨੇ ਲਏ ਜਾ ਰਹੇ ਹਨ। ਇਸ ਤਹਿਤ ਅੱਜ ਬਲਾਕ ਖੂਈਖੇੜਾ ਵਿੱਚ ਸਿਹਤ ਸੁਪਰਵਾਈਜ਼ਰ ਇੰਦਰਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਸਿਹਤ ਕਰਮਚਾਰੀਆਂ ਮੁਕੇਸ਼ ਕੁਮਾਰ, ਵਿਨੋਦ ਕੁਮਾਰ ਦੁਆਰਾ ਕੁੱਲ 4 ਨਮੂਨੇ ਇਕੱਠੇ ਕੀਤੇ ਗਏ। ਪਾਣੀ ਦੇ ਨਮੂਨੇ ਲੈ ਕੇ ਜਾਂਚ ਲਈ ਸਟੇਟ ਪਬਲਿਕ ਹੈਲਥ ਲੈਬਾਰਟਰੀ ਖਰੜ ਲੈਬ ਨੂੰ ਭੇਜੇ ਗਏ ਹਨ। ਇਨ੍ਹਾਂ ਵਿੱਚ ਦੋ ਪਿੰਡ ਰਾਮਕੋਟ, ਇੱਕ ਪਿੰਡ ਖੂਈਖੇੜਾ, ਇੱਕ ਪਿੰਡ ਮਾੜੀ ਵਾਲਾ, ਸ਼ਤੀਰਵਾਲਾ, ਲੱਖੇਵਾਲਾ ਢਾਬਾ ਸਰਕਾਰੀ ਸਕੂਲ ਸ਼ਾਮਲ ਹਨ।

#HealthDepartment #WaterTesting #SafeDrinkingWater #PublicHealth #CleanWater #WaterQualityCheck #PunjabNews #SafeWaterForAll #WaterSamples #HealthSafety

Posted By: Daily Suraj Bureau

Latest News