ਆਭਾ ਅਕਾਊਟ ਬਣਾਉਣ ਸਬੰਧੀ ਦਿੱਤੀ ਟ੍ਰੇਨਿੰਗ

ਆਭਾ ਅਕਾਊਟ ਬਣਾਉਣ ਸਬੰਧੀ ਦਿੱਤੀ ਟ੍ਰੇਨਿੰਗ

ਬਠਿੰਡਾ : ਪੰਜਾਬ ਸਰਕਾਰ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਰਮਨਦੀਪ ਸਿੰਗਲਾ ਕਾਰਜਕਾਰੀ ਸਿਵਲ ਸਰਜਨ ਬਠਿੰਡਾ ਦੀ ਦੇਖਰੇਖ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਨੂੰ ਆਭਾ (ਆਯੁਸ਼ਮਾਨ ਭਾਰਤ ਹੈਲਥ ਅਕਾਊਂਟ) ਸਬੰਧੀ ਟ੍ਰੇਨਿੰਗ ਕਰਵਾਈ ਗਈ। ਇਸ ਸਮੇਂ ਐੱਮਈਓ ਸਰਿਤਾ ਸਿੰਗਲਾ ਨੇ ਆਪਣਾ ਆਭਾ ਅਕਾਊਂਟ ਬਣਾਉਣ ਲਈ ਪ੍ਰੈਕਟੀਕਲ ਟ੍ਰੇਨਿੰਗ ਕਰਵਾਈ ਗਈ ਅਤੇ ਆਭਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਵੀ ਦਿੱਤੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਰਮਨਦੀਪ ਸਿੰਗਲਾ ਨੇ ਦੱਸਿਆ ਕਿ ਇਹ ਸਿਹਤ ਵਿਭਾਗ ਦਾ ਇਕ ਅਹਿਮ ਪ੍ਰੋਜੈਕਟ ਹੈ ਅਤੇ ਵਿਲੱਖਣ ਹੈਲਥ ਆਈਡੀ ਹੈ, ਜਿਸ ਦੇ ਤਹਿਤ ਕੋਈ ਵੀ ਵਿਅਕਤੀ ਆਪਣਾ ਆਭਾ ਨੰਬਰ ਜਨਰੇਟ ਕਰਕੇ ਆਪਣੇ ਸਿਹਤ ਰਿਕਾਰਡ ਨੂੰ ਡਿਜੀਟਲ ਰੱਖ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਪਣੇ ਮੋਬਾਇਲ ਵਿਚ ਪਲੇਅ ਸਟੋਰ ’ਤੇ ਜਾ ਕੇ ਆਭਾ ਐਪ ਨੂੰ ਡਾਊਨਲੋਡ ਕਰਕੇ ਆਪਣਾ ਅਕਾਊਂਟ ਬਣਾ ਕੇ ਇਸ ਵਿਚ ਆਪਣੀਆਂ ਸਾਰੀਆਂ ਪੁਰਾਣਾ ਸਿਹਤ ਰਿਕਾਰਡ, ਲੈਬ ਰਿਪੋਰਟਾਂ, ਬੀਮਾ ਰਿਕਾਰਡ ਅਤੇ ਹੋਰ ਸਿਹਤ ਰਿਕਾਰਡ ਨੂੰ ਇਕੱਤਰ ਕਰਕੇ ਰੱਖਿਆ ਜਾ ਸਕਦਾ ਹੈ ਅਤੇ ਕਿਸੇ ਵੀ ਡਾਕਟਰ ਕੋਲ ਜਾ ਕੇ ਆਪਣਾ ਅਕਾਊਂਟ ਨੰਬਰ ਦੱਸ ਕੇ ਆਪਣੀ ਹੈਲਥ ਦਾ ਚੈਕਅੱਪ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਇਹ ਵਧੀਆ ਉਪਰਾਲਾ ਹੈ, ਜਿਸ ਨਾਲ ਕਿਸੇ ਵੀ ਵਿਅਕਤੀ ਨੂੰ ਆਪਣਾ ਸਿਹਤ ਰਿਕਾਰਡ ਘਰ ਵਿਚ ਆਫ ਲਾਈਨ ਰੱਖਣ ਦੀ ਜਰੂਰਤ ਨਹੀਂ ਹੈ, ਬਲਕਿ ਡਿਜੀਟਲ ਰੱਖਿਆ ਜਾ ਸਕਦਾ ਹੈ। ਉਨ੍ਹਾ ਸਮੂਹ ਵਿਭਾਗਾਂ ਨੂੰ ਦੱਸਿਆ ਕਿ ਲੋਕਾਂ ਨੂੰ ਘਰ-ਘਰ ਜਾ ਕੇ ਆਭਾ ਅਕਾਊਟ ਬਣਾਉਣ ਸਬੰਧੀ ਜਾਣਕਾਰੀ ਦੇਣ ਅਤੇ ਲੋਕਾਂ ਨੂੰ ਵੱਧ ਤੋ ਵੱਧ ਪ੍ਰੇਰਿਤ ਕਰਨ ਤਾਂ ਜੋ ਆਉਣ ਵਾਲੇ ਮਰੀਜ਼ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ।