ਕਾਂਗਰਸੀਆਂ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ
- ਰਾਜਨੀਤੀ
- 23 Dec,2024

ਫਿਰੋਜ਼ਪੁਰ : ਕੁਲ ਹਿੰਦ ਕਾਂਗਰਸ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਬੀਤੇ ਦਿਨ ਹੀ ਸੰਸਦ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਉਪਰ ਭੱਦੀ ਸ਼ਬਦਾਵਲੀ ਬੋਲੀ ਗਈ ਸੀ, ਜਿਸ ਦੇ ਵਿਰੁੱਧ ਪੰਜਾਬ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਰਹਿਨੁਮਾਈ ਹੇਠ ਸੋਮਵਾਰ ਨੂੰ ਸਥਿਤ ਕਾਂਗਰਸ ਭਵਨ ਫਿਰੋਜ਼ਪੁਰ ਛਾਉਣੀ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੋਕਸ ਪਰਸਨ ਰੂਬੀ ਗਿੱਲ, ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜੀਰਾ, ਸਾਬਕਾ ਐੱਮਐੱਲਏ ਪਰਮਿੰਦਰ ਸਿੰਘ ਪਿੰਕੀ, ਸਾਬਕਾ ਐੱਮਐੱਲਏ ਰਮਿੰਦਰ ਸਿੰਘ ਆਵਲਾ, ਵਿਜੇ ਕਾਲੜਾ, ਹਲਕਾ ਇੰਚਾਰਜ਼ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਕਿਹਾ ਕਿ ਬੀਤੇ ਦਿਨੀ ਸਾਂਸਦ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਭਾਰਤ ਦੇਸ਼ ਦੇ ਸੰਵਿਧਾਨ ਨਿਰਮਾਤਾ ਡਾਕਟਰ ਬੀਆਰ ਅੰਬੇਡਕਰ ਉੱਪਰ ਟਿੱਪਣੀ ਕੀਤੀ ਗਈ ਸੀ ਜੋ ਕਿ ਬਹੁਤ ਹੀ ਨਿੰਦਣਯੋਗ ਹੈ ਜਿਸ ਦੇ ਵਿਰੁੱਧ ਵਿੱਚ ਸਮੁੱਚੀ ਕਾਂਗਰਸ ਪਾਰਟੀ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਅਮਿਤ ਸ਼ਾਹ ਨੂੰ ਅਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਕਰਦੇ ਹਾਂ ਅਮਿਤ ਸ਼ਾਹ ਨੂੰ ਸਮੁੱਚੇ ਭਾਰਤੀਆਂ ਤੋਂ ਮਾਫੀ ਮੰਗਣੀ ਚਾਹੀਦੀ ਹੈ । ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖਿਲਾਫ ਕੋਈ ਕਾਰਵਾਈ ਨਹੀਂ ਅਮਲ ਵਿੱਚ ਲਿਆਉਂਦੇ ਤਾਂ ਆਉਣ ਵਾਲੇ ਦਿਨਾਂ ਵਿੱਚ ਸਮੁੱਚੀ ਕਾਂਗਰਸ ਪਾਰਟੀ ਵੱਡਾ ਪ੍ਰੋਗਰਾਮ ਉਲੀਕੇਗੀ। ਇਸ ਮੌਕੇ ਹਰਿੰਦਰ ਸਿੰਘ ਖੋਸਾ, ਪ੍ਰਧਾਨ ਕਮਲਪ੍ਰੀਤ ਸਿੰਘ ਗਿੱਲ, ਦੇਸ਼ਰਾਜ ਅਹੂਜਾ ਸ਼ਹਿਰੀ ਪ੍ਰਧਾਨ ਤਲਵੰਡੀ, ਚੇਅਰਮੈਨ ਗੁਰਬਚਨ ਸਿੰਘ ਕਾਲਾ ਟਿੱਬਾ, ਭੁਪਿੰਦਰ ਸਿੰਘ ਨੰਬਰਦਾਰ, ਰਿੰਕੂ ਪ੍ਰਧਾਨ, ਐੱਮਸੀ ਪਰਮਿੰਦਰ ਸਿੰਘ ਹਾਂਡਾ, ਰਿਸ਼ੀ ਐਮਸੀ, ਬਲਾਕ ਪ੍ਰਧਾਨ ਬਿੱਟੂ, ਜਗਸੀਰ ਸਿੰਘ ਖੋਸਾ ਕੋਟ ਕਰੋੜ ਕਲਾ, ਸੁਰਿੰਦਰ ਸਿੰਘ ਸ਼ੀਸ਼ਾ ਸੰਧੂ, ਸ਼ਿੰਦਰ ਸਿੰਘ ਫੌਜੀ, ਹੈਪੀ ਸਰਪੰਚ, ਯੂਥ ਬਲਾਕ ਪ੍ਰਧਾਨ ਬਾਜ ਸਿੰਘ, ਜਤਿੰਦਰ ਸਿੰਘ ਗੋਪੀ, ਕੁਲਦੀਪ ਸਿੰਘ ਧੀਰਾ ਪੁੱਤਰਾ, ਨਿਸ਼ਾਨ ਸਿੰਘ ਅਰਮਾਨਪੁਰਾ, ਜਥੇਦਾਰ ਮਲਕੀਤ ਸਿੰਘ ਸਰਪੰਚ, ਗੁਰਜੀਤ ਸਿੰਘ, ਬਾਜ ਸਿੰਘ ਫਰੀਦੇਵਾਲ਼ਾ, ਬਬਲਾ ਸਰਪੰਚ ਭੋਲੂਵਾਲ਼ਾ, ਗੁਰਪ੍ਰੀਤ ਸਿੰਘ ਕਟੋਰਾ, ਅੰਗਰੇਜ਼ ਸਿੰਘ, ਗੁਰਪ੍ਰੀਤ ਸਿੰਘ ਮੁੱਦਕੀ, ਕਮਲ ਅਗਰਵਾਲ ਸ਼ਹਿਰੀ ਪ੍ਰਧਾਨ ਮੁੱਦਕੀ, ਆਸਾ ਸਿੰਘ, ਦਲਜੀਤ ਸਿੰਘ, ਬਿੱਟੂ ਵਾਗੇ ਵਾਲਾ, ਅਮਰ ਸਿੰਘ ਸਰਪੰਚ, ਸਾਰਜ ਸਿੰਘ ਸਰਪੰਚ, ਤਰਨ ਬੁੱਟਰ, ਕਮਲ ਗਿੱਲ ਸੋਨੂੰ ਤੋਂ ਇਲਾਵਾ ਪੰਚ, ਸਰਪੰਚ, ਨੰਬਰਦਾਰ, ਬਲਾਕ ਸੰਮਤੀ ਮੈਂਬਰ, ਜ਼ਿਲ੍ਹਾ ਪਰਿਸ਼ਦ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਵਰਕਰ, ਅਹੁਦੇਦਾਰ ਹਾਜ਼ਰ ਸਨ।
Posted By:

Leave a Reply