ਪਿੰਡ ਧੂੰਦਾ ਤੋ ਅਨੇਕਾਂ ਪਰਿਵਾਰਾਂ ਨੇ ਕਾਂਗਰਸ ’ਚ ਕੀਤੀ ਸ਼ਮੂਲੀਅਤ

ਪਿੰਡ ਧੂੰਦਾ ਤੋ ਅਨੇਕਾਂ ਪਰਿਵਾਰਾਂ ਨੇ ਕਾਂਗਰਸ ’ਚ ਕੀਤੀ ਸ਼ਮੂਲੀਅਤ

ਸ੍ਰੀ ਗੋਇੰਦਵਾਲ ਸਾਹਿਬ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਦੱਸਿਆ ਕੇ ਪਿੰਡ ਧੂੰਦਾ ਵਿਖੇ ਜਗਜੀਤ ਸਿੰਘ ਦੇ ਗ੍ਰਹਿ ਵਿਖੇ ਭਾਰੀ ਇਕੱਠ ’ਚ ਮੀਟਿੰਗ ਕੀਤੀ ਗਈ। ਇਸ ਮੌਕੇ ਜਗਜੀਤ ਸਿੰਘ ਨਾਹਰ ਨੂੰ ਆਲ ਇੰਡੀਆ ਰਾਜੀਵ ਗਾਂਧੀ ਵਿਚਾਰ ਮੰਚ ਕਾਂਗਰਸ ਵੱਲੋਂ ਮਾਝਾ ਇੰਚਾਰਜ ਨਿਯੁਕਤ ਕੀਤਾ ਗਿਆ। ਇਸ ਮੀਟਿੰਗ ਵਿਚ ਆਲ ਇੰਡੀਆ ਰਾਜੀਵ ਗਾਂਧੀ ਵਿਚਾਰ ਮੰਚ ਦੇ ਆਲ ਇੰਡੀਆ ਨੈਸ਼ਨਲ ਪ੍ਰਧਾਨ ਗੁਰਮੀਤ ਸਿੰਘ ਚੌਹਾਨ ਪਹੁੰਚੇ ਅਤੇ ਨਿਯੁਕਤੀ ਪੱਤਰ ਜਗਜੀਤ ਸਿੰਘ ਨੂੰ ਸੌਂਪਿਆ ਗਿਆ। 

ਇਸ ਮੌਕੇ ਅਨੇਕਾਂ ਪਰਿਵਾਰ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕਾਂਗਰਸ ਦਾ ਹਿੱਸਾ ਬਣੇ। ਇਸ ਮੌਕੇ ਸਾਬਕਾ ਵਿਧਾਇਕ ਸਿੱਕੀ ਨੇ ਨਵੇਂ ਜੁੜੇ ਪਰਿਵਾਰਾਂ ਦਾ ਧੰਨਵਾਦ ਕੀਤਾ ਅਤੇ ਜੀ ਆਇਆਂ ਨੂੰ ਆਖਿਆ। ਸਿੱਕੀ ਨੇ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਨਾਲ ਕੀਤੇ ਹੋਏ ਵਾਅਦੇ ’ਤੇ ਪੂਰੀ ਨਹੀਂ ਉੱਤਰੀ ਲੋਕ ਬਿਲਕੁੱਲ ਨਿਰਾਸ ਚੱਲ ਰਹੇ ਹਨ, ਆਉਣ ਵਾਲੇ ਸਮੇਂ ਨੂੰ ਵਿਚਾਰਦੇ ਹੋਏ ਹਲਕਾ ਖਡੂਰ ਸਾਹਿਬ ਦੇ ਲੋਕ ਸਹੀ ਫੈਸਲਾ ਲੈ ਰਹੇ ਹਨ ਅਤੇ ਕਾਂਗਰਸ ਪਾਰਟੀ ਨਾਲ ਜੁੜ ਕੇ ਕਾਂਗਰਸ ਪਰਿਵਾਰ ’ਚ ਵਾਧਾ ਕਰ ਰਹੇ ਹਨ। ਇਸ ਮੌਕੇ ਸਿੱਕੀ ਨੇ ਭਾਜਪਾ ਸਰਕਾਰ ਨੂੰ ਤਕੜੇ ਹੱਥੀਂ ਲਿਆ।

 ਉਨ੍ਹਾਂ ਕਿਹਾ ਕਿ ਕਿਸਾਨ ਸੜਕਾਂ ’ਤੇ ਧਰਨੇ ਦੇ ਰਹੇ ਹਨ, ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ ਤੇ ਭਾਜਪਾ ਦੇ ਪ੍ਰਚਾਰਕ ਪਿੰਡਾਂ ਵਿਚ ਆ ਕੇ ਲੋਕਾਂ ਨਾਲ ਵਾਧੇ ਕਰ ਰਹੇ ਹਨ। ਜੋ ਕਿ ਬਜਾਏ ਝੂਠ ਦੇ ਕੁੱਝ ਨਹੀ ਹਨ। ਇਸ ਮੌਕੇ ਸ਼ਾਮਲ ਹੋਏ ਪਰਿਵਾਰਾਂ ਵਿਚ ਜਸਵੰਤ ਸਿੰਘ ਫੌਜੀ, ਕੁਲਵੰਤ ਸਿੰਘ, ਰਤਨ ਸਿੰਘ, ਮਨਜੀਤ ਸਿੰਘ, ਬਾਵਾ ਸਿੰਘ, ਸੁਖਵਿੰਦਰ ਸਿੰਘ ਸ਼ਾਹ, ਸਤਨਾਮ ਸਿੰਘ, ਬਲਵਿੰਦਰ ਸਿੰਘ, ਚਰਨ ਸਿੰਘ, ਬਲਵੰਤ ਸਿੰਘ, ਮੁਖਤਿਆਰ ਸਿੰਘ, ਲਖਵਿੰਦਰ ਸਿੰਘ ਲੱਕੀ, ਸੋਢੀ ਸਿੰਘ, ਮਲਕੀਤ ਸਿੰਘ ਜਗੀਰਦਾਰ, ਪੱਪੂ ਸਿੰਘ, ਹਰਭਜਨ ਸਿੰਘ ਫੌਜੀ, ਤੀਰਥ ਸਿੰਘ, ਵਰਿਆਮ ਸਿੰਘ, ਪਰਮਜੀਤ ਸਿੰਘ, ਜਗੀਰ ਸਿੰਘ, ਮਨਜੀਤ ਕੌਰ, ਜਸਬੀਰ ਕੌਰ ਆਦਿ ਆਪਣੇ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ। ਇਸ ਮੌਕੇ ਸਾਬਕਾ ਵਿਧਾਇਕ ਸਿੱਕੀ ਤੋਂ ਇਲਾਵਾ ਸਾਬਕਾ ਸਰਪੰਚ ਸਵਰਨ ਸਿੰਘ ਧੂੰਦਾ, ਸਰਪੰਚ ਜਸਵੰਤ ਸਿੰਘ ਧੂੰਦਾ, ਪਰਮਿੰਦਰ ਸਿੰਘ ਪੰਮਾ, ਨੰਬਰਦਾਰ ਬਖ਼ਸ਼ੀਸ਼ ਸਿੰਘ, ਮੈਂਬਰ ਪੰਚਾਇਤ ਰਾਮ ਸਿੰਘ, ਸਾਬਕਾ ਸਰਪੰਚ ਹਰਬੰਸ ਸਿੰਘ, ਮੈਂਬਰ ਪੰਚਾਇਤ ਲਖਵਿੰਦਰ ਸਿੰਘ, ਸਾਬਕਾ ਪੰਚ ਤਰਸੇਮ ਸਿੰਘ, ਸੂਬੇਦਾਰ ਸੰਤੋਖ ਸਿੰਘ, ਮਲਕੀਤ ਸਿੰਘ ਜਗੀਰਦਾਰ, ਨਿਸ਼ਾਨ ਸਿੰਘ ਢੋਟੀ, ਸਿਆਸੀ ਸਲਾਹਕਾਰ ਰਣਜੀਤ ਸਿੰਘ ਰਾਣਾ ਆਦਿ ਮੌਜੂਦ ਸਨ।