ਪੰਜਾਬੀ ਰਾਜਨੀਤੀ ‘ਚ ਵੱਡਾ ਝਟਕਾ, ਡਾ. ਸੁਖਵਿੰਦਰ ਸੁੱਖੀ ਦਾ ਅਸਤੀਫਾ
ਨਵਾਂ ਸ਼ਹਿਰ, ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਆਪਣੇ ਕੈਬਨਿਟ ਰੈਂਕ ਦੇ ਅਹੁਦੇ ਤੋਂ ਅਸਤੀਫਾ (Punjab Breaking) ਦੇ ਦਿੱਤਾ ਹੈ। ਡਾ. ਸੁਖਵਿੰਦਰ ਕੁਮਾਰ ਸੁੱਖੀ ਅੱਜ ਰਾਜਾ ਸਾਹਿਬ ਦੇ ਗੁਰਦੁਆਰਾ ਰਸੁਖਾਨਾ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਨੇ ਕੈਬਨਿਟ ਰੈਂਕ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਨਿੱਜੀ ਤੌਰ ‘ਤੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਆਪਣੇ ਅਸਤੀਫੇ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਰਾਜਾ ਸਾਹਿਬ ਦੇ ਸਤਿਕਾਰ ਲਈ ਮੈਂ ਕਿਸੇ ਵੀ ਹੱਦ ਤੱਕ ਜਾ ਸਕਦਾ ਹਾਂ। ਮੈਂ ਆਪਣੇ ਕੈਬਿਨਟ ਮੰਤਰੀ ਰੈਂਕ ਅਤੇ ਚੇਅਰਮੈਨ ਕਨਵੇਅਰ ਦੇ ਅਹੁਦੇ ਤੋਂ ਅਸਤੀਫ਼ਾ ਦਿੰਦਾ ਹਾਂ।ਦੱਸ ਦਈਏ ਕਿ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਮਾਘੀ ਮੇਲੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਵਨ ਸਰਪਾਂ ਦੇ ਮਾਮਲੇ ਵਿਚ ਦਿੱਤੇ ਗਏ ਬਿਆਨਾਂ ਤੋਂ ਨਾਰਾਜ਼ ਚੱਲ ਰਹੇ ਹਨ। ਫਿਲਹਾਲ ਇਸ ਅਸਤੀਫ਼ੇ ਸਬੰਧੀ ਸਰਕਾਰ ਜਾਂ ਮੁੱਖ ਮੰਤਰੀ ਦਫ਼ਤਰ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।ਦੱਸ ਦਈਏ ਕਿ ਇਸ ਤੋਂ ਪਹਿਲਾਂ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਆਪ ‘ਚ ਸ਼ਾਮਲ (Punjab Breaking) ਹੋ ਗਏ ਸਨ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਚੋਣ ਲੜੀ ਸੀ ਅਤੇ ਵਿਧਾਇਕ ਚੁਣੇ ਗਏ ਸਨ।
Posted By: Daily Suraj Bureau