ਨਗਰ ਕੌਂਸਲ ਦਫ਼ਤਰ ਸਾਹਮਣੇ ਸੀਵਰੇਜ ਜਾਮ, ਦੂਸ਼ਿਤ ਪਾਣੀ ’ਚੋਂ ਲੰਘਦੇ ਦਿਸੇ ਸਕੂਲੀ ਬੱਚੇ
ਸ੍ਰੀ ਮੁਕਤਸਰ ਸਾਹਿਬ : ਮੁਕਤਸਰ ਨਗਰ ਕੌਂਸਲ ਦਫ਼ਤਰ ਦੇ ਸਾਹਮਣੇ ਸੀਵਰੇਜ ਬੰਦ ਹੋਣ ਕਾਰਨ ਸੜਕ 'ਤੇ ਪਾਣੀ ਇਕੱਠਾ ਹੋ ਗਿਆ। ਗੰਦਗੀ ਕਾਰਨ ਨੇੜਲੇ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸਕੂਲੀ ਬੱਚੇ ਵੀ ਸੜਕ ’ਤੇ ਜਮ੍ਹਾਂ ਹੋਏ ਦੂਸ਼ਿਤ ਪਾਣੀ ਵਿੱਚੋਂ ਲੰਘਦੇ ਰਹੇ। ਦੱਸ ਦੇਈਏ ਕਿ ਇਸ ਸੜਕ ਉਪਰ ਅਕਸਰ ਹੀ ਸੀਵਰੇਜ ਜਾਮ ਹੁੰਦਾ ਰਹਿੰਦਾ ਹੈ।
ਇਸਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਸੀਵਰੇਜ ਜਾਮ ਹੋਣ ਦੀ ਸਮੱਸਿਆ ਹੈ ਜਿਸ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਨਗਰ ਕੌਂਸਲ ਦਫ਼ਤਰ ਦੇ ਸਾਹਮਣੇ ਅਚਾਨਕ ਸੀਵਰੇਜ ਬੰਦ ਹੋਣ ਕਾਰਨ ਪਾਣੀ ਓਵਰਫਲੋ ਹੋ ਕੇ ਸੜਕ ’ਤੇ ਇਕੱਠਾ ਹੋ ਗਿਆ। ਦੋ ਘੰਟੇ ਤੱਕ ਸੜਕ ’ਤੇ ਪਾਣੀ ਜਮਾਂ ਰਿਹਾ।
ਲੋਕਾਂ ਨੇ ਸੀਵਰੇਜ ਕਰਮਚਾਰੀਆਂ ਨੂੰ ਸੂਚਿਤ ਕੀਤਾ। ਪਰ ਦੋ ਘੰਟਿਆਂ ਬਾਅਦ ਸਮੱਸਿਆ ਹੱਲ ਹੋ ਗਈ। ਇਸ ਸੜਕ ਦੇ ਆਲੇ-ਦੁਆਲੇ ਲਗਭਗ 100 ਦੁਕਾਨਾਂ ਹਨ। ਲੋਕ ਇਸ ਸੜਕ ਰਾਹੀਂ ਦਾਣਾ ਮੰਡੀ, ਸਬਜ਼ੀ ਮੰਡੀ ਤੇ ਬਾਜ਼ਾਰ ਵੱਲ ਜਾਂਦੇ ਹਨ ਪਰ ਸੀਵਰੇਜ ਬੰਦ ਹੋਣ ਕਾਰਨ ਉਨ੍ਹਾਂ ਨੂੰ ਦੂਸ਼ਿਤ ਪਾਣੀ ਵਿੱਚੋਂ ਲੰਘਣਾ ਪਿਆ, ਜਿਸ ਕਾਰਨ ਉਨ੍ਹਾਂ ਨੂੰ ਕਾਫ਼ੀ ਮੁਸ਼ਕਲ ਪੇਸ਼ ਆਈ। ਸੀਵਰੇਜ ਬੋਰਡ ਵੱਲੋਂ ਸ਼ਹਿਰ ਵਿੱਚ ਸੀਵਰੇਜ ਬਲਾਕੇਜ ਦੀ ਸਮੱਸਿਆ ਦਾ ਸਥਾਈ ਹੱਲ ਨਾ ਕੀਤੇ ਜਾਣ ਕਾਰਨ ਇਹ ਵਾਰ-ਵਾਰ ਓਵਰਫਲੋ ਹੋ ਰਿਹਾ ਹੈ।
ਸੀਵਰ ਲਾਈਨ ’ਚ ਗੰਦਗੀ ਜਮ੍ਹਾ ਹੋ ਜਾਂਦੀ ਹੈ, ਜਿਸ ਕਾਰਨ ਪਾਣੀ ਓਵਰਫਲੋ ਹੋ ਜਾਂਦਾ ਹੈ। ਜੇਕਰ ਇਸਨੂੰ ਸਹੀ ਢੰਗ ਨਾਲ ਸਾਫ਼ ਕੀਤਾ ਜਾਵੇ ਤਾਂ ਸਮੱਸਿਆ ਦਾ ਹੱਲ ਹੋ ਸਕਦਾ ਹੈ। ਲੋਕਾਂ ਨੇ ਸੀਵਰ ਬੋਰਡ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ।
ਓਧਰ ਸਬੰਧਿਤ ਵਿਭਾਗ ਨੂੰ ਸੂਚਨਾ ਮਿਲਦਿਆਂ ਹੀ ਵਿਭਾਗ ਦੇ ਕਰਮਚਾਰੀਆਂ ਵੱਲੋਂ ਮੌਕੇ ’ਤੇ ਪਹੁੰਚ ਕੇ ਇਸ ਸਮੱਸਿਆ ਦਾ ਹੱਲ ਕੀਤਾ ਗਿਆ। ਦੋ ਘੰਟਿਆਂ ਤੱਕ ਇਸ ਸਮੱਸਿਆ ਤੋਂ ਲੋਕਾਂ ਨੂੰ ਨਿਜ਼ਾਤ ਮਿਲੀ।
Leave a Reply