Daily Suraj

ਪੰਜਾਬੀ

ਆਸਟ੍ਰੇਲੀਆ ਦੇ ਬੀਚ ‘ਤੇ ਖੁਸ਼ੀ ਮਨਾ ਰਹੇ ਲੋਕਾਂ ‘ਤੇ ਫਾਇਰਿੰਗ, 8 ਦੀ ਮੌਤ

14 Dec, 2025 08:40 PM

ਐਤਵਾਰ ਨੂੰ ਆਸਟ੍ਰੇਲੀਆ (Australia) ਦੇ ਬੋਂਡੀ ਬੀਚ ‘ਤੇ ਗੋਲੀਬਾਰੀ ਦੀ ਘਟਨਾ ਵਾਪਰੀ, ਜਿਸ ਵਿੱਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ। ਇਸ ਹਮਲੇ ਵਿੱਚ ਹਨੁੱਕਾ ਦਾ ਜਸ਼ਨ ਮਨਾ ਰਹੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ। ਅਧਿਕਾਰੀਆਂ ਨੇ X ‘ਤੇ ਇੱਕ ਅਧਿਕਾਰਤ ਪੋਸਟ ਵਿੱਚ ਇਸਦੀ ਪੁਸ਼ਟੀ ਕੀਤੀ। ਨਿਵਾਸੀਆਂ ਨੂੰ ਇਲਾਕੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ।
 

ਸੋਸ਼ਲ ਮੀਡੀਆ ‘ਤੇ ਪੋਸਟ ਕੀਤੀਆਂ ਗਈਆਂ ਭਿਆਨਕ ਵੀਡੀਓਜ਼ ਵਿੱਚ ਐਤਵਾਰ ਦੁਪਹਿਰ ਨੂੰ ਉੱਤਰੀ ਬੋਂਡੀ ਬੀਚ ‘ਤੇ ਲੋਕਾਂ ਦੀ ਇੱਕ ਵੱਡੀ ਭੀੜ ਰੇਤ ‘ਤੇ ਭੱਜਦੀ ਦਿਖਾਈ ਦੇ ਰਹੀ ਹੈ ਅਤੇ ਤੇਜ਼ ਗੋਲੀਆਂ ਦੀਆਂ ਅਵਾਜ਼ਾਂ ਆ ਰਹੀਆਂ ਹਨ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM