ਹਿਮਾਚਲ ‘ਚ ਸਿਆਸੀ ਹਲਚਲ: ਮੁੱਖ ਮੰਤਰੀ ਸੁੱਖੂ ਨੂੰ ਮਿਲੀ ਜਾਨੋਂ ਮਾਰਣ ਦੀ ਧਮਕੀ
- ਦੇਸ਼
- (Asia/Kolkata)
ਹਿਮਾਚਲ ਪ੍ਰਦੇਸ਼, ਸ਼ਿਮਲਾ ਵਿੱਚ ਗਣਤੰਤਰ ਦਿਵਸ ਤੋਂ ਪਹਿਲਾਂ ਇੱਕ ਬੰਬ ਧਮਾਕੇ ਵਾਲੀ ਈਮੇਲ ਨੇ ਪ੍ਰਸ਼ਾਸਨ ਨੂੰ ਚਿੰਤਤ ਕਰ ਦਿੱਤਾ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਿਮਲਾ ਦੇ ਡੀ.ਸੀ. ਨੂੰ ਧਮਕੀ ਭਰੀ ਮੇਲ ਮਿਲੀ ਹੈ, ਜਿਸ ਵਿਚ ਗਣਤੰਤਰ ਦਿਵਸ ‘ਤੇ ਸੁਖਵਿੰਦਰ ਸਿੰਘ ਸੁੱਖੂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ।ਦੱਸ ਦਈਏ ਕਿ ਗਣਤੰਤਰ ਦਿਵਸ ‘ਤੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਸ਼ਿਮਲਾ ਵਿਖੇ ਤਿਰੰਗਾ ਝੰਡਾ ਲਹਿਰਾਉਣ ਵਾਲੇ ਹਨ। ਪੁਲਿਸ ਦੇ ਅਨੁਸਾਰ, ਧਮਕੀ ਭਰੇ ਈਮੇਲ ਵਿੱਚ ਕਿਹਾ ਗਿਆ ਹੈ ਕਿ ਜੇਕਰ ਮੁੱਖ ਮੰਤਰੀ ਗਣਤੰਤਰ ਦਿਵਸ ਦੇ ਮੌਕੇ ‘ਤੇ ਰਾਸ਼ਟਰੀ ਝੰਡਾ ਲਹਿਰਾਉਣ ਲਈ ਪਹੁੰਚਦੇ ਹਨ, ਤਾਂ ਉਨ੍ਹਾਂ ਨੂੰ ਆਤਮਘਾਤੀ ਬੰਬ ਨਾਲ ਉਡਾ ਦਿੱਤਾ ਜਾਵੇਗਾ।ਇਸ ਈਮੇਲ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਸ਼ਿਮਲਾ ਦੇ ਸਦਰ ਪੁਲਿਸ ਸਟੇਸ਼ਨ ਵਿਖੇ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਇਹ ਈਮੇਲ ਡੀਸੀ ਦਫ਼ਤਰ, ਸ਼ਿਮਲਾ ਦੇ ਅਧਿਕਾਰਤ ਈਮੇਲ ਪਤੇ ‘ਤੇ ਪ੍ਰਾਪਤ ਹੋਈ ਸੀ ਅਤੇ ਪੁਲਿਸ ਅਧਿਕਾਰੀਆਂ ਰਾਹੀਂ ਸਦਰ ਪੁਲਿਸ ਸਟੇਸ਼ਨ ਨੂੰ ਭੇਜ ਦਿੱਤੀ ਗਈ ਸੀ। ਧਮਕੀ ਭਰਿਆ ਈਮੇਲ ਇੱਕ ਗੁਮਨਾਮ ਆਈਡੀ ਤੋਂ ਭੇਜਿਆ ਗਿਆ ਸੀ। ਪੁਲਿਸ ਇਲੈਕਟ੍ਰਾਨਿਕ ਅਤੇ ਡਿਜੀਟਲ ਸਬੂਤਾਂ ਦੇ ਆਧਾਰ ‘ਤੇ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ‘ਚ ਜੁਟੀ ਹੋਈ ਹੈ।
Leave a Reply