ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਵਿੱਦਿਅਕ ਦੌਰਾ
- ਪੰਜਾਬ
- 03 Mar,2025

ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ ਦੇ ਫਿਜ਼ੀਓਥਰੈਪੀ ਵਿਭਾਗ ਵੱਲੋਂ ਅਕੈਡਮਿਕ ਐਕਸਟੈਂਸ਼ਨ ਐਕਟੀਵਿਟੀ ਤਹਿਤ ਫਿਜ਼ੀਓਥਰੈਪੀ ਵਿਭਾਗ ਦੇ ਭਾਗ ਦੂਜਾ ਦੇ ਵਿਦਿਆਰਥੀਆਂ ਨੂੰ ਪਟਿਆਲਾ, ‘ਨੇਤਾ ਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ ਸਪੋਰਟਸ’ ਦਾ ਦੌਰਾ ਕਰਵਾਇਆ ਗਿਆ।
ਕਾਲਜ ਦੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਰਵਾਨਾ ਕਰਦੇ ਹੋਏ ਕਿਹਾ ਕਿ ਫਿਜ਼ੀਓਥਰੈਪੀ ਦੇ ਵਿਦਿਆਰਥੀਆਂ ਨੂੰ ਬਾਇਓਮਕੈਨਿਕਸ ਦੀ ਜਾਣਕਾਰੀ ਹੋਣਾ ਜ਼ਰੂਰੀ ਹੈ ਕਿਉਂਕਿ ਫਿਜ਼ੀਓਥਰੈਪਿਸਟ ਸਪੋਰਟਸ ਰੀਹੈਬੀਲੀਟੇਸ਼ਨ ਦਾ ਅਭਿੰਨ ਅੰਗ ਹੁੰਦਾ ਹੈ।
ਵਿਭਾਗ ਦੇ ਮੁਖੀ ਡਾ. ਰਾਜੂ ਸ਼ਰਮਾ, ਅਧਿਆਪਕ ਡਾ. ਵਿਸ਼ਾਲੀ ਮਹਿੰਦਰੂ ਤੇ ਡਾ. ਅੰਜਲੀ ਓਝਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਬਾਇਓਮਕੈਨਿਕਸ ਇੰਸਟਰੂਮੈਂਟਸ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਸੈਂਟਰ ਦੇ ਸਾਇੰਟੀਸਟ ਡਾ. ਰਾਹੁਲ ਤ੍ਰਿਪਾਠੀ, ਹਾਈ ਪ੍ਰੋਫੋਰਮੈਂਸ ਸੈੱਲ, ਬਾਇਓਮਕੈਨਿਕਸ ਵਿਭਾਗ, ਐੱਨਆਈਐੱਸ ਨੇ ਵਿਦਿਆਰਥੀਆਂ ਨੂੰ ਬਾਇਓਮਕੈਨਿਕਸ, ਗੈਟ ਅਨਾਲਾਇਸਸ, ਪੋਸਚਰ ਅਸੈਸਮੈਂਟ ਸਬੰਧੀ ਜਾਣਕਾਰੀ ਸਾਂਝੀ ਕੀਤੀ। ਬਾਅਦ ’ਚ ਵਿਦਿਆਰਥੀਆਂ ਨੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਜੀ ਜਾ ਕੇ ਆਸ਼ੀਰਵਾਦ ਪ੍ਰਾਪਤ ਕੀਤਾ।
Posted By:

Leave a Reply