ਬਕਾਇਆ ਬਿਜਲੀ ਬਿੱਲ ਤੁਰੰਤ ਭਰੋ ਨਹੀਂ ਤਾਂ ਕੱਟਿਆ ਜਾਵੇਗਾ ਕੁਨੈਕਸ਼ਨ: ਵਿਭਾਗ ਦੀ ਚੇਤਾਵਨੀ
- ਪੰਜਾਬ
- (Asia/Kolkata)
ਜ਼ਿਲ੍ਹੇ ਵਿੱਚ ਲੰਬੇ ਸਮੇਂ ਤੋਂ ਬਿਜਲੀ ਦੇ ਬਕਾਇਆ ਬਿੱਲ ਅਦਾ ਨਾ ਕਰਨ ਵਾਲੇ ਖਪਤਕਾਰਾਂ ਖ਼ਿਲਾਫ਼ ਬਿਜਲੀ ਵਿਭਾਗ ਨੇ ਹੁਣ ਸਖ਼ਤ ਰੁਖ ਅਪਣਾ ਲਿਆ ਹੈ। ਵਿਭਾਗ ਵੱਲੋਂ ਅਜਿਹੇ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਬਿਜਲੀ ਸਬ-ਸਟੇਸ਼ਨ ਝੋਕ ਹਰੀਹਰ ਦੇ ਐੱਸ.ਡੀ.ਓ. ਇੰਜੀਨੀਅਰ ਅਨੁਭਵ ਕੁਮਾਰ ਨੇ ਦੱਸਿਆ ਕਿ ਜਿਨ੍ਹਾਂ ਖਪਤਕਾਰਾਂ ਦੇ ਬਿਜਲੀ ਬਿੱਲ ਲੰਬੇ ਸਮੇਂ ਤੋਂ ਬਕਾਇਆ ਹਨ, ਉਹ ਜਲਦੀ ਤੋਂ ਜਲਦੀ ਆਪਣੀ ਬਕਾਇਆ ਰਕਮ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਜੇਕਰ ਖਪਤਕਾਰ ਸਮੇਂ ਸਿਰ ਬਿੱਲਾਂ ਦੀ ਅਦਾਇਗੀ ਨਹੀਂ ਕਰਦੇ ਤਾਂ ਵਿਭਾਗ ਦੇ ਨਿਯਮਾਂ ਅਨੁਸਾਰ ਉਨ੍ਹਾਂ ਦੇ ਬਿਜਲੀ ਕੁਨੈਕਸ਼ਨ ਤੁਰੰਤ ਕੱਟ ਦਿੱਤੇ ਜਾਣਗੇ। ਐੱਸ.ਡੀ.ਓ. ਨੇ ਇਹ ਵੀ ਦੱਸਿਆ ਕਿ ਜੇਕਰ ਕੁਨੈਕਸ਼ਨ ਕੱਟੇ ਜਾਣ ਤੋਂ ਬਾਅਦ ਖਪਤਕਾਰ ਆਪਣੀ ਬਕਾਇਆ ਰਕਮ ਅਦਾ ਕਰਦੇ ਹਨ ਤਾਂ ਵਿਭਾਗੀ ਨਿਯਮਾਂ ਅਨੁਸਾਰ ਕੁਨੈਕਸ਼ਨ ਮੁੜ ਜੋੜਿਆ ਜਾ ਸਕਦਾ ਹੈ। ਹਾਲਾਂਕਿ ਇਸ ਦੌਰਾਨ ਖਪਤਕਾਰਾਂ ਨੂੰ ਵਾਧੂ ਕਾਰਵਾਈ ਅਤੇ ਕੁਝ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਤੋਂ ਬਚਣ ਲਈ ਆਪਣੇ ਬਿਜਲੀ ਬਿੱਲ ਸਮੇਂ ਸਿਰ ਅਦਾ ਕਰਨ ਅਤੇ ਬਕਾਇਆ ਰਕਮ ਤੁਰੰਤ ਜਮ੍ਹਾਂ ਕਰਵਾਉਣ।
Leave a Reply